Menu

ਨਹੀ ਮਿਲੀ ਸ਼ਤਰੂਘਨ ਸਿਨਹਾ ਨੂੰ ਪਟਨਾ ਸਾਹਿਬ ਤੋਂ ਟਿਕਟ

ਬਿਹਾਰ ‘ਚ ਐੱਨ. ਡੀ. ਏ. ਨੇ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ ‘ਚ ਭਾਜਪਾ ਇੰਚਾਰਜ ਭੁਪਿੰਦਰ ਯਾਦਵ ਨੇ ਭਾਜਪਾ, ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਅਤੇ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਦੇ 39 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਭਾਜਪਾ ਅਤੇ ਜੇ. ਡੀ. ਯੂ. ਵਲੋਂ 17-17 ਸੀਟਾਂ ‘ਤੇ ਅਤੇ ਐੱਲ. ਜੇ. ਪੀ. ਵਲੋਂ 5 ਸੀਟਾਂ ‘ਤੇ ਕਿਸਮਤ ਅਜ਼ਮਾਈ ਜਾਵੇਗੀ। ਖ਼ਾਸ ਗੱਲ ਇਹ ਹੈ ਕਿ ਭਾਜਪਾ ਨੇ ਪਟਨਾ ਸਾਹਿਬ ਤੋਂ ਸ਼ਤਰੂਘਨ ਸਿਨਹਾ ਦਾ ਪੱਤਾ ਕੱਟ ਕੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਵਿਰੁਧ ਬਗਾਵਤੀ ਤੇਵਰ ਅਪਨਾਉਣ ਦੇ ਕਾਰਨ ਉਨ੍ਹਾਂ ਦੀ ਟਿਕਟ ਕੱਟ ਦਿਤੀ ਗਈ ਹੈ ਅਤੇ ਉਨ੍ਹਾਂ ਦੀ ਜਗ੍ਹਾ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਮੈਦਾਨ ਵਿਚ ਉਤਾਰ ਦਿਤਾ ਗਿਆ ਹੈ। ਇਸ ਵਾਰ ਪਟਨਾ ਸਾਹਿਬ ਤੋਂ ਰਵੀਸ਼ੰਕਰ ਪ੍ਰਸਾਦ ਰਾਜਨੀਤਕ ਕੈਰੀਅਰ ਵਿਚ ਪਹਿਲੀ ਵਾਰ ਕੋਈ ਚੋਣ ਲੜਨ ਜਾ ਰਹੇ ਹਨ ਅਤੇ ਇਸ ਤੋਂ ਪਹਿਲਾਂ ਉਹ 3 ਵਾਰ ਰਾਜ ਸਭਾ ਸੰਸਦ ਰਹੇ ਅਤੇ ਪਹਿਲੀ ਵਾਰ ਲੋਕਸਭਾ ਚੋਣ ਲੜਨਗੇ। ਸ਼ਤਰੂਘਨ ਸਿਨਹਾ ਤੋਂ ਇਲਾਵਾ ਭਾਜਪਾ ਨੇ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਾਹਨਵਾਜ ਹੁਸੈਨ ਦੀ ਵੀ ਟਿਕਟ ਕੱਟ ਦਿਤੀ ਹੈ।

Listen Live

Subscription Radio Punjab Today

Our Facebook

Social Counter

  • 13237 posts
  • 0 comments
  • 0 fans

Log In