Menu

ਹਾਈਕੋਰਟ ਵੱਲੋਂ ਸੁਖਬੀਰ ਤੇ ਮਜੀਠੀਆ ਖ਼ਿਲਾਫ਼ ਵਰੰਟ ਜਾਰੀ

ਜਸਟਿਸ ਰਣਜੀਤ ਸਿੰਘ ਕਮਿਸ਼ਨ ਕੇਸ ਸਬੰਧੀ ਅਦਾਲਤ ਨੂੰ ਜੁਆਬ ਦਾਖਲ ਨਾ ਕਰਨ ਲਈ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਜਸਟਿਸ ਰਣਜੀਤ ਸਿੰਘ ਨੇ ਸੁਖਬੀਰ ਤੇ ਮਜੀਠੀਆ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸੇ ਸਬੰਧੀ ਦੋਵਾਂ ਆਗੂਆਂ ਨੂੰ ਅੱਜ ਤਲਬ ਕੀਤਾ ਗਿਆ ਸੀ ਪਰ ਉਨ੍ਹਾਂ ਦੇ ਨਾ ਪੁੱਜਣ ’ਤੇ ਅਦਾਲਤ ਨੇ ਵਾਰੰਟ ਜਾਰੀ ਕੀਤੇ ਹਨ। ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਸੀ।

ਉਨ੍ਹਾਂ ਆਖਿਆ ਕਿ ਦੋਵੇਂ ਸਿਆਸੀ ਆਗੂਆਂ ਵੱਲੋਂ ਜਨਤਕ ਮੰਚਾਂ ਤੋਂ ਲਗਾਤਾਰ ਉਨ੍ਹਾਂ ਖ਼ਿਲਾਫ਼ ਝੂਠੀ ਅਤੇ ਭੜਕਾਊ ਬਿਆਨਬਾਜ਼ੀ ਕੀਤੀ ਗਈ। ਉਨ੍ਹਾਂ ਪਿਛਲੇ ਸਾਲ ਅਗਸਤ ਮਹੀਨੇ ਸੁਖਬੀਰ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰਨਾਂ ਅਕਾਲੀ ਆਗੂਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰਵਾਰ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਖਿਲਾਰਨ ਦੀ ਕਾਰਵਾਈ ਨੂੰ ਤੌਹੀਨ ਕਰਾਰ ਦਿੱਤਾ ਸੀ। ਜਸਟਿਸ ਰਣਜੀਤ ਸਿੰਘ ਨੇ ਆਪਣੀ ਸ਼ਿਕਾਇਤ ਵਿਚ ਕਮਿਸ਼ਨਜ਼ ਆਫ ਇਨਕੁਆਇਰੀ ਐਕਟ, 1952 ਦੀਆਂ ਧਾਰਾਵਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਇਨ੍ਹਾਂ ਧਾਰਾਵਾਂ ਵਿਚ ਦਰਜ ਹੈ ਕਿ ਜੇ ਕੋਈ ਵਿਅਕਤੀ ਲਿਖਤੀ, ਸ਼ਬਦੀ ਜਾਂ ਕਿਸੇ ਹੋਰ ਤਰੀਕੇ ਨਾਲ ਕਮਿਸ਼ਨ ਜਾਂ ਇਸ ਦੇ ਕਿਸੇ ਮੈਂਬਰ ਦਾ ਅਪਮਾਨ ਕਰਦਾ ਹੈ ਤਾਂ ਉਸ ਨੂੰ ਛੇ ਮਹੀਨੇ ਦੀ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ

Listen Live

Subscription Radio Punjab Today

Our Facebook

Social Counter

  • 16147 posts
  • 0 comments
  • 0 fans

Log In