ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਵਲੋਂ ਗਠਿਤ 10 ਮੈਂਬਰੀ ਕਮੇਟੀ ‘ਤੇ ਭਾਰਤ ਵੱਲੋਂ ਪ੍ਰਗਟਾਏ ਇਤਰਾਜ਼ ਮਗਰੋਂ ਪਾਕਿਸਤਾਨ ਨੇ ਕਮੇਟੀ ‘ਤੇ ਰੋਕ ਲਗਾ ਦਿੱਤੀ ਹੈ। ਭਾਰਤ ਨੇ ਕਮੇਟੀ ਵਿੱਚ ਗੋਪਾਲ ਚਾਵਲਾ ਦੀ ਮੌਜੂਦਗੀ ਉੱਤੇ ਇਤਰਾਜ ਜਤਾਇਆ ਸੀ।
ਕਰਤਾਰਪੁਰ ਲਾਂਘੇ ‘ਤੇ ਆਉਂਦੀ 2 ਅਪ੍ਰੈਲ ਨੂੰ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਸੀ। ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਪਾਕਿਸਤਾਨ ਵਲੋਂ ਗਠਿਤ 10 ਮੈਂਬਰੀ ਕਮੇਟੀ ‘ਚ ਅਧੇ ਮੈਂਬਰ ਖ਼ਾਲਿਸਤਾਨ ਸਮਰਥਕ ਅਤੇ ਭਾਰਤ ਵਿਰੁਧ ਬੋਲਣ ਵਾਲੇ ਹੋਣ ਦੀਆਂ ਰਿਪੋਰਟਾਂ ਤੋਂ ਬਾਅਦ 2 ਅਪ੍ਰੈਲ ਨੂੰ ਅਟਾਰੀ-ਵਾਹਗਾ ਸਰਹਦ ‘ਤੇ ਹੋਣ ਵਾਲੀ ਅਗਲੀ ਬੈਠਕ ਨੂੰ ਟਾਲਿਆ ਹੈ। ਇਸ ਦੇ ਨਾਲ ਹੀ ਭਾਰਤ ਨੇ ਪਾਕਿਸਤਾਨ ਕੋਲ ਆਪਣੀਆਂ ਸੁਰਖਿਆ ਚਿੰਤਾਵਾਂ ਨੂੰ ਸਾਂਝੇ ਕਰਦਿਆਂ ਜਵਾਬ ਵੀ ਮੰਗਿਆ ਸੀ।
ਚਾਵਲਾ ਬਾਰੇ ਕਿਹਾ ਜਾਂਦਾ ਹੈ ਕਿ ਉਹ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਹੈ। ਭਾਰਤ ਇਸ ਲਾਂਘੇ ਨੂੰ ਖੋਲ੍ਹਣ ਦੀ ਆਪਣੀ ਵਚਨਬਧਤਾ ‘ਤੇ ਕਾਇਮ ਹੈ ਪਰ ਕੌਮੀ ਸੁਰਖਿਆ ਅਤੇ ਦੇਸ਼ ਦੀ ਅਖੰਡਤਾ ਨਾਲ ਜੁੜੀਆਂ ਚਿੰਤਾਵਾਂ ਸਭ ਤੋਂ ਉਪਰ ਹਨ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਸੂਚਿਤ ਕੀਤਾ ਹੈ ਕਿ ਕੌਰੀਡੋਰ ਸਬੰਧੀ ਅਗਲੀ ਬੈਠਕ ਪਾਕਿਸਤਾਨ ਦੇ ਜਵਾਬ ਤੋਂ ਬਾਅਦ ਹੀ ਤੈਅ ਕੀਤੀ ਜਾਵੇਗੀ।