Menu

ਮਨਰੇਗਾ ਮਜ਼ਦੂਰਾਂ ਤੇ ਡਿੱਗਿਆ ਚਿੱਕੜ ਦਾ ਢੇਰ, 10 ਔਰਤਾਂ ਦੀ ਮੌਤ

ਤੇਲੰਗਾਨਾ ਦੇ ਨਾਰਾਇਣਪੇਟ ਜ਼ਿਲ੍ਹੇ ‘ਚ ਬੁੱਧਵਾਰ ਨੂੰ ਮਨਰੇਗਾ ਯੋਜਨਾ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਉੱਪਰ ਚਿੱਕੜ ਦਾ ਇਕ ਵੱਡਾ ਢੇਰ ਡਿੱਗਣ ਕਾਰਨ 10 ਮਹਿਲਾ ਮਜ਼ਦੂਰਾਂ ਦੀ ਮੌਤ ਹੋ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤਾਂ ਕੰਮ ਵਾਲੀ ਥਾਂ ‘ਤੇ ਖਾਣਾ ਖਾ ਰਹੀਆਂ ਸਨ।ਪੁਲਿਸ ਨੇ ਦੱਸਿਆ ਕਿ ਇਹ ਘਟਨਾ ਤਿਲੇਰੂ ਪਿੰਡ ‘ਚ ਸਵੇਰੇ ਲਗਭਗ 11:15 ਵਜੇ ਵਾਪਰੀ। ਕੰਮ ਵਾਲੀ ਥਾਂ ‘ਤੇ 12 ਮਜ਼ਦੂਰ ਔਰਤਾਂ ਖਾਣਾ ਖਾਣ ਲਈ ਬੈਠੀਆਂ ਹੋਈਆਂ ਸਨ। ਉਸ ਸਮੇਂ ਚਿੱਕੜ ਦਾ ਵੱਡਾ ਢੇਰ ਉਨ੍ਹਾਂ ‘ਤੇ ਡਿੱਗ ਗਿਆ। ਔਰਤਾਂ ਲਗਭਗ 6 ਤੋਂ 8 ਫੁੱਟ ਹੇਠਾਂ ਤੱਕ ਦੱਬ ਗਈਆਂ। ਅਧਿਕਾਰੀ ਅਨੁਸਾਰ 10 ਔਰਤਾਂ ਦੀ ਮੌਤ ਹੋ ਗਈ। ਇਕ ਔਰਤ ਜ਼ਖ਼ਮੀ ਹੋ ਗਈ ਅਤੇ ਇਕ ਹੋਰ ਸੁਰੱਖਿਅਤ ਬਾਹਰ ਨਿਕਲ ਆਈ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੇ ਇਸ ਘਟਨਾ ‘ਤੇ ਦੁਖ ਜ਼ਾਹਰ ਕਰਦਿਆਂ ਇਸ ਨੂੰ ਮੰਦਭਾਗੀ ਕਰਾਰ ਦਿੱਤਾ। ਰਾਵ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀ ਅਤੇ ਸੋਗ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਪਹੁੰਚਾਉਣ ਦਾ ਨਿਰਦੇਸ਼ ਦਿੱਤਾ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39926 posts
  • 0 comments
  • 0 fans