ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਸੰਬੰਧੀ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਜ਼ੀਰੋ ਲਾਈਨ ‘ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਅੱਜ ਇੱਕ ਅਹਿਮ ਬੈਠਕ ਹੋਈ। ਲਾਂਘੇ ਦੀ ਉਸਾਰੀ ਦੇ ਨਾਲ ਹੀ ਇਸ ਬੈਠਕ ਦਾ ਮੁੱਖ ਮਕਸਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਇਮੀਗ੍ਰੇਸ਼ਨ ਅਤੇ ਕਸਟਮ ਦੀਆਂ ਰਸਮੀ ਕਾਰਵਾਈਆਂ ‘ਤੇ ਚਰਚਾ ਕਰਨਾ ਵੀ ਸੀ।ਦੋਹਾਂ ਦੇਸ਼ਾਂ ਦੇ ਝੰਡੇ ਲਗਾ ਕੇ ਕੀਤੀ ਗਈ ਇਸ ਮੀਟਿੰਗ ਵਿਚ ਲਏ ਗਏ ਫੈਸਲੇ ਕਿਨੇ ਕੁ ਸਾਰਥਕ ਸਾਬਿਤ ਹੁੰਦੇ ਹਨ ਇਹ ਆਉਣ ਵਾਲੇ ਸਮੇਂ ਦੌਰਾਨ ਹੀ ਸਾਫ ਹੋ ਸਕੇਗਾ।