Menu

ਰਿਟਾਇਰਡ ਪੁਲਿਸ ਅਫ਼ਸਰ ਦੇ ਪੁੱਤਰ ਨੂੰ ਜਿਉਂਦੇ ਪੈਟਰੌਲ ਪਾ ਕੇ ਸਾੜਿਆ

ਕਪੂਰਥਲਾ – ਬੀਤੀ ਰਾਤ ਕੁਝ ਅਣਪਛਾਤੇ ਮੁਲਜ਼ਮਾਂ ਨੇ ਇਕ ਸਨਸਨੀਖੇਜ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ ਕਪੂਰਥਲਾ-ਨਕੋਦਰ ਮਾਰਗ ‘ਤੇ ਮੋਟਰਸਾਈਕਲ ‘ਤੇ ਆ ਰਹੇ ਇਕ ਫਾਇਨਾਂਸਰ ਉਤੇ ਪਟਰੌਲ ਪਾ ਕੇ ਉਸਨੂੰ ਜਿਉਂਦਾ ਸਾੜ ਦਿੱਤਾ। ਮ੍ਰਿਤਕ ਦਾ ਪਿਤਾ ਪੰਜਾਬ ਪੁਲਿਸ ਤੋਂ ਸਬ ਇੰਸਪੈਕਟਰ ਦੇ ਅਹੁਦੇ ਤੋਂ ਰਿਟਾਇਰ ਹੋਇਆ ਹੈ। ਥਾਣਾ ਸਦਰ ਕਪੂਰਥਲਾ ਦੀ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਿੱਥੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਉਥੇ ਹੀ ਮ੍ਰਿਤਕ ਦੇ ਰਿਟਾਇਰਡ ਪੁਲਿਸ ਅਫ਼ਸਰ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਮੁਲਜ਼ਮਾਂ ਦੇ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਆਪਣੀ ਸ਼ਿਕਾਇਤ ਵਿਚ ਅਸ਼ੋਕ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਗਲੀ ਨੰ. 6 ਬਾਬਾ ਦੀਪ ਸਿੰਘ ਨਗਰ ਕਪੂਰਥਲਾ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਤੋਂ ਸਬ ਇੰਸਪੈਕਟਰ ਦੇ ਅਹੁਦੇ ਤੋਂ ਰਿਟਾਇਰਡ ਹੋਇਆ ਹੈ। ਉਸ ਦਾ 31 ਸਾਲ ਦਾ ਪੁੱਤਰ ਵਿਸ਼ਾਲ ਸ਼ਰਮਾ ਜੋ ਕਿ ਫਾਇਨਾਂਸ ਦਾ ਕੰਮ ਕਰਦਾ ਹੈ। ਐਤਵਾਰ ਦੀ ਸ਼ਾਮ ਲਗਪਗ 5 ਵਜੇ ਅਪਣੇ ਘਰ ਤੋਂ ਕੰਮ ਦੇ ਸਬੰਧ ਵਿਚ ਮੋਟਰਸਾਇਕਲ ‘ਤੇ ਸਵਾਰ ਹੋ ਕੇ ਨਿਕਲਿਆ ਸੀ। ਇਸ ਦੌਰਾਨ ਉਸ ਨੇ ਰਾਤ ਲਗਪਗ 8.40 ਵਜੇ ਘਰ ਵਿਚ ਫੋਨ ਕਰ ਕੇ ਦੱਸਿਆ ਸੀ ਕਿ ਉਹ ਕਰੀਬ 20-25 ਮਿੰਟ ਲੇਟ ਆਵੇਗਾ।

ਇਸ ਦੌਰਾਨ ਰਾਤ ਲਗਪਗ 9.30 ਵਜੇ ਜਦੋਂ ਉਸਨੇ ਅਪਣੇ ਲੜਕੇ ਨੂੰ ਫੋਨ ਕੀਤਾ ਤਾਂ ਉਸ ਦੇ ਲੜਕੇ ਵਿਸਾਲ ਸ਼ਰਮਾ ਦਾ ਫੋਨ ਬੰਦ ਆ ਰਿਹਾ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਲਗਪਗ 1 ਵਜੇ ਪਤਾ ਚੱਲਿਆ ਕਿ ਉਸ ਦੇ ਲੜਕੇ ਵਿਸ਼ਾਲ ਸ਼ਰਮਾ ਨੂੰ ਅੱਗ ਲੱਗਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ ਹੈ। ਜਦੋਂ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਦਾ ਲੜਕਾ ਅੱਗ ਨਾਲ ਬੁਰੀ ਤਰ੍ਹਾਂ ਝੁਲਸਿਆ ਹੋਇਆ ਸੀ, ਜਿਸ ਦੀ ਹਾਲਤ ਕਾਫ਼ੀ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ।

ਜਿੱਥੇ ਵਿਸ਼ਾਲ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ ਸਬ ਡਵੀਜ਼ਨ ਹਰਿੰਦਰ ਸਿੰਘ ਅਤੇ ਐਸਐਚਓ ਸਦਰ ਇੰਸਪੈਕਟਰ ਗੁਰਦਿਆਲ ਸਿੰਘ ਪੁਲਿਸ ਟੀਮ ਦੇ ਨਾਲ ਸਿਵਲ ਹਸਪਤਾਲ ਕਪੂਰਥਲਾ ਪੁੱਜੇ, ਜਾਂਚ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਜੋ ਕਿ ਫਾਇਨਾਂਸ ਦਾ ਕੰਮ ਕਰਦਾ ਸੀ, ਉਸਨੂੰ ਅਣਪਛਾਤੇ ਮੁਲਜ਼ਮਾਂ ਨੇ ਕਪੂਰਥਲਾ-ਨਕੋਦਰ ਮਾਰਗ ‘ਤੇ ਪਿੰਡ ਨੰਗਲ ਨਾਰਾਇਣਗੜ੍ਹ ਦੇ ਨਜ਼ਦੀਕ ਪਟਰੌਲ ਪਾ ਕੇ ਅੱਗ ਲਾ ਦਿੱਤੀ ਸੀ। ਜਿਸ ਕਾਰਨ ਉਹ ਪੂਰੀ ਤਰ੍ਹਾਂ ਝੁਲਸ ਗਿਆ ਸੀ।

 

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans