ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ਉਪਰੰਤ ਉਨ੍ਹਾਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਖ਼ਸ਼ੇ ਮਾਣ ਦਾ ਉਹ ਸਦਾ ਰਿਣੀ ਰਹੇਗਾ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਦਿਨ ਰਾਤ ਸੇਵਾ ਕਰਨਗੇ।