Menu

ਕੈਪਟਨ ਨੇ ਘਰ ਜਾ ਕੇ ਮਨਾਇਆ ਰੁੱਸ ਹੋਏ ਮਹਿੰਦਰ ਸਿੰਘ ਕੇਪੀ ਨੂੰ

ਟਿਕਟ ਨਾ ਮਿਲਣ ਕਾਰਨ ਰੁੱਸ ਕੇ ਘਰ ਬੈਠੇ ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਘਰ ਗਏ ਤੇ ਕੇਪੀ ਨੂੰ ਮਨਾਉਣ ਵਿਚ ਸਫਲ ਵੀ ਰਹੇ। ਮਾਡਲ ਟਾਊਨ ਵਿਚਲੇ ਮਹਿੰਦਰ ਸਿੰਘ ਕੇਪੀ ਦੇ ਘਰ ਕੁਝ ਸਮਾਂ ਰੁਕਣ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਕੇਪੀ ਵਧ ਚੜ੍ਹ ਕੇ ਚੋਣ ਪ੍ਰਚਾਰ ਵਿਚ ਹਿੱਸਾ ਲੈਣਗੇ।

ਰਜ਼ਾਮੰਦੀ ਤੋਂ ਬਾਅਦ ਕੇਪੀ ਨੇ ਕਿਹਾ ਕਿ ਉਹ ਹਮੇਸ਼ਾ ਪਾਰਟੀ ਲਈ ਹੀ ਕੰਮ ਕਰਨਗੇ। ਇਸ ਦੌਰਾਨ ਕੇਪੀ ਨੇ ਹੱਸਦਿਆਂ ਹੋਇਆਂ ਮਜ਼ਾਕੀਆ ਲਹਿਜ਼ੇ ਵਿਚ ਸੀਐਮ ਕੈਪਟਨ ਨੂੰ ਜੱਫੀ ਪਾ ਕੇ ਆਪਣੀ ਨਾਰਾਜ਼ਗੀ ਦੂਰ ਕੀਤੀ। ਮਗਰੋਂ ਕੈਪਟਨ ਅਮਰਿੰਦਰ ਸਿੰਘ ਕੇਪੀ ਸਮੇਤ ਹੋਰਾਂ ਨੂੰ ਆਪਣੇ ਨਾਲ ਲੈ ਕੇ ਚੌਧਰੀ ਸੰਤੋਖ ਸਿੰਘ ਦੀ ਨਾਮਜ਼ਦਗੀ ਭਰਨ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਲਈ ਨਿਕਲੇ।

ਜ਼ਿਕਰਯੋਗ ਹੈ ਕਿ ਜਿਸ ਦਿਨ ਤੋਂ ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚੌਧਰੀ ਸੰਤੋਖ ਸਿੰਘ ਦੀ ਟਿਕਟ ਐਲਾਨੀ ਸੀ, ਉਸ ਦਿਨ ਤੋਂ ਮਹਿੰਦਰ ਸਿੰਘ ਕੇਪੀ ਨਾਰਾਜ਼ਗੀ ਦਿਖਾਉਂਦੇ ਆ ਰਹੇ ਸਨ। ਸ੍ਰੀ ਕੇਪੀ ਨੇ ਇਥੋਂ ਤੱਕ ਕਹਿ ਦਿੱਤਾ ਸੀ ਕਿ ਉਨ੍ਹਾਂ ਦਾ ਰਾਜਸੀ ਕਤਲ ਕੀਤਾ ਗਿਆ ਹੈ ਤੇ ਉਹ ਇਸ ਦਾ ਬਦਲਾ ਜ਼ਰੂਰ ਲੈਣਗੇ। ਚੌਧਰੀ ਸੰਤੋਖ ਸਿੰਘ ਤੇ ਉਨ੍ਹਾਂ ਦਾ ਪੁੱਤਰ ਬਿਕਰਮਜੀਤ ਸਿੰਘ ਸ੍ਰੀ ਕੇਪੀ ਦੇ ਘਰ ਵੀ ਗਏ ਸਨ ਪਰ ਉਨ੍ਹਾਂ ਨੇ ਜਵਾਬ ਦੇ ਦਿੱਤਾ ਸੀ। ਉਸ ਤੋਂ ਬਾਅਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਵੀ ਕੇਪੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਚੁੱਕੇ ਹਨ। ਜਾਣਕਾਰੀ ਅਨੁਸਾਰ ਸ੍ਰੀ ਕੇਪੀ ਨੂੰ ਪਾਰਟੀ ਵਿਚ ਸਤਿਕਾਰਤ ਥਾਂ ਤੇ ਪੰਜਾਬ ਸਰਕਾਰ ਵਿੱਚ ਕੋਈ ਢੁਕਵਾਂ ਅਹੁਦਾ ਦੇਣ ਬਾਰੇ ਕੋਈ ਗੱਲਬਾਤ ਹੋਈ ਦੱਸੀ ਜਾ ਰਹੀ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans