ਨਾਰਾਜ਼ਗੀ ਦੀਆਂ ਖ਼ਬਰਾਂ ਵਿਚਾਲੇ ਮਰਹੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਸਪਸ਼ਟ ਕੀਤਾ ਹੈ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ। ਹਾਲਾਂਕਿ ਪ੍ਰੈੱਸ ਕਾਨਫ਼ਰੰਸ ਦੌਰਾਨ ਕਵਿਤਾ ਖੰਨਾ ਭਾਵੁਕ ਹੋ ਗਏ ਅਤੇ ਬੀਜੇਪੀ ਤੇ ਵਾਰ-ਵਾਰ ਨਜ਼ਰ ਅੰਦਾਜ਼ ਕਰਨ ਦਾ ਇਲਜ਼ਾਮ ਲਗਾਇਆ।ਕਵਿਤਾ ਖੰਨਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਭਾਜਪਾ ਨਾਲ ਟਿਕਟ ਨਾ ਦੇਣ ਨੂੰ ਲੈ ਕੇ ਨਾਰਾਜ਼ਗੀ ਹੈ ਪਰ ਫਿਰ ਵੀ ਉਹ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੂਰਾ ਸਮਰਥਨ ਦੇਣਗੇ ਤੇ ਉਹ ਆਜ਼ਾਦ ਚੋਣ ਨਹੀਂ ਲੜਨਗੇ।