ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਜ਼ਾਰਾਂ ਲੋਕਾਂ ਦੇ ਇਕੱਠ ‘ਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪਹੁੰਚੇ ਸਮੁੱਚੇ ਕਾਂਗਰਸੀ ਆਗੂਆਂ ‘ਚ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਸਤਿਕਾਰ ਕੌਰ ਗਹਿਰੀ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਕਰਨ ਕੌਰ ਬਰਾੜ ਸਾਬਕਾ ਵਿਧਾਇਕ ਹਲਕਾ ਸ਼੍ਰੀ ਮੁਕਤਸਰ ਸਾਹਿਬ ਅਤੇ ਸੰਦੀਪ ਜਾਖੜ ਆਦਿ ਨਾਲ ਸਨ । ਸ਼ੇਰ ਸਿੰਘ ਘੁਬਾਇਆ ਦੀ ਧਰਮ ਪਤਨੀ ਕ੍ਰਿਸ਼ਨਾ ਕੁਮਾਰੀ ਨੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰੇ।