Menu

ਪਾਰਟੀ ਨੂੰ ਖੇਰੂੰ-ਖੇਰੂੰ ਕਰਨ ਵਾਲੇ ਭਗਵੰਤ ਮਾਨ ਦਾ ਮੇਰੇ ਤੇ ਇਲਜ਼ਾਮ ਲਗਾਉਣਾ ਹਾਸੋਹੀਣਾ – ਨਾਜ਼ਰ ਸਿੰਘ ਮਾਨਸ਼ਾਹੀਆ

ਪਿਛਲੇ ਦਿਨੀਂ ਆਪ ਪ੍ਰਧਾਨ ਭਗਵੰਤ ਸਿੰਘ ਮਾਨ ਵੱਲੋਂ ਪ੍ਰੈਸ ਕਾਨਫ਼ਰੰਸ ਕਰਕੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਉਪਰੰਤ ਕੀਤੀ ਗਈ ਟਿੱਪਣੀ ਨੂੰ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਆਧਾਰਹੀਣ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਪਾਰਟੀ ਨੂੰ ਖੇਰੂੰ-ਖੇਰੂੰ ਕਰਨ ਵਾਲਾ ਭਗਵੰਤ ਮਾਨ ਅੱਜ ਮੇਰੇ ਤੇ ਇਲਜ਼ਾਮ ਲਗਾ ਰਿਹਾ ਹੈ ? ਕਿ ਮੈਂ ਪੈਸਿਆਂ ਅਤੇ ਅਹੁਦਿਆਂ ਖ਼ਾਤਰ ਵਿਕ ਗਿਆ ਹਾਂ ?

ਉਹਨਾਂ ਭਗਵੰਤ ਮਾਨ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੀ.ਐਮ ਬਣਨ ਦਾ ਸੁਪਨਾ ਦੇਖੀ ਬੈਠੇ ਭਗਵੰਤ ਮਾਨ ਅਸਲ ਵਿੱਚ ਇੱਕ ਪਾਰਟੀ ਦੀ ਪ੍ਰਧਾਨਗੀ ਦੇ ਵੀ ਕਾਬਿਲ ਨਹੀਂ ਹੈ।
ਕਿਉਂਕਿ ਉਹਨਾਂ ਦੀ ਪ੍ਰਧਾਨਗੀ ਹੇਠ ਹੀ ਪਾਰਟੀ ਪਹਿਲਾਂ ਦੋ ਹਿੱਸਿਆਂ ਵਿੱਚ ਪਾੜ ਗਈ ਅਤੇ ਫਿਰ ਪਾਰਟੀ ਨੇ ਖ਼ੁਦਕੁਸ਼ੀ ਕਰ ਲਈ ਹੈ।
ਭਗਵੰਤ ਮਾਨ ਵੱਲ਼ੋਂ ਲਗਾਏ ਆਰੋਪਾਂ ਦੇ ਸਬੰਧ ਵਿੱਚ ਮਾਨਸ਼ਾਹੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਉਹ ਖ਼ੁਦ ਕੁਝ ਕਹਿਣ , ਉਹਨਾਂ ਦੀ ਹੀ ਪਾਰਟੀ ਦੇ ਤਿੰਨ ਵਿਧਾਇਕ, ਕੰਵਰ ਸੰਧੂ , ਪਿਰਮਲ ਸਿੰਘ ਖਾਲਸਾ ਅਤੇ ਅਮਰਜੀਤ ਸਿੰਘ ਸੰਦੋਹਾ ਬੀਤੇ ਦਿਨੀਂ ਇਸ ਖਬਰ ਦਾ ਖੰਡਨ ਕਰ ਚੁੱਕੇ ਹਨ।
ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਲੋਕ ਵੀ ਇਸ ਗੱਲ ਤੋਂ ਭਲੀ-ਭਾਂਤੀ ਜਾਣੂ ਹੋ ਗਏ ਹਨ ਕਿ ਉਸਨੇ ਆਪਣੇ ਨਿੱਜੀ ਮੁਫ਼ਾਦਾਂ ਕਾਰਨ ਇੱਕ ਕ੍ਰਾਂਤੀ ਦਾ ਕਤਲ ਕੀਤਾ ਹੈ।
ਉਹਨਾਂ ਕਿਹਾ ਕਿ ਉਹ ਪਾਰਟੀ ਵਿੱਚ ਸਿਰਫ਼ ਤੇ ਸਿਰਫ਼ ਆਪਣੀ ਹੀ ਚੌਧਰ ਨੂੰ ਮਹੱਤਵ ਦਿੰਦੇ ਹਨ, ਜਿਸ ਲੜੀ ਤਹਿਤ ਸਾਰੇ ਹੀ ਚੰਗੇ ਬੁੱਧੀਜੀਵੀ ਬੰਦੇ ਸਾਜਿਸ਼ ਅਨੁਸਾਰ ਪਾਰਟੀ ਤੋਂ ਲਾਂਭੇ ਕਰ ਦਿੱਤੇ ਗਏ ਹਨ ਤੇ ਅੱਜ ਸਥਿਤੀ ਇਹ ਹੈ ਕਿ ਲੋਕਾਂ ਦਾ ਉਹਨਾਂ ਤੋਂ ਵਿਸ਼ਵਾਸ ਹੀ ਉੱਠ ਗਿਆ ਹੈ।

ਇਸ ਮੌਕੇ ਮਾਨਸ਼ਾਹੀਆ ਨੇ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਲਜ਼ਾਮ-ਬਾਜੀ ਦੀ ਰਾਜਨੀਤੀ ਕਰਨ ਦੇ ਬਿੱਲਕੁੱਲ ਵੀ ਹੱਕ ਵਿੱਚ ਨਹੀਂ ਹਨ ਅਤੇ ਉਹ ਭਵਿੱਖ ਵਿੱਚ ਉਹਨਾਂ ਤੋਂ ਵੀ ਇਹੋ ਉਮੀਦ ਕਰਦੇ ਹਨ । ਅਖੀਰ ਵਿੱਚ ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਉਹਨਾਂ ਦੀ ਪਾਰਟੀ ਮੁਬਾਰਕ ਹੋਵੇ , ਜਿਸ ਵਿੱਚ ਉਹਨਾਂ ਦੀ ਕੋਈ ਦਿਲਚਸਪੀ ਨਹੀਂ ਹੈ।

ਇਸ ਮੌਕੇ ਮਾਨਸ਼ਾਹੀਆ ਨੇ ਪ੍ਰੈਸ ਨੂੰ ਦੱਸਿਆ ਕਿ ਇਸ ਸਬੰਧੀ ਉਹ ਮਾਨ ਨੂੰ ਮਾਣਹਾਨੀ ਦਾ ਨੋਟਿਸ ਵੀ ਅਲੱਗ ਤੌਰ ਤੇ ਭੇਜ ਰਹੇ ਹਨ ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans