ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਚੋਣ ਕਮਿਸ਼ਨ ਤੋਂ ਕਲੀਨ ਚਿੱਟ ਦਿੱਤੇ ਜਾਣ ਮਾਮਲੇ ‘ਚ ਸੁਪਰੀਮ ਕੋਰਟ 8 ਮਈ ਨੂੰ ਸੁਣਵਾਈ ਕਰੇਗਾ। ਇਨ੍ਹਾਂ ਦੋਨਾਂ ਆਗੂਆਂ ‘ਤੇ ਚੋਣ ਪ੍ਰਚਾਰ ਦੌਰਾਨ ਨਫ਼ਰਤ ਭਰੇ ਭਾਸ਼ਣ ਦੇਣ ਦਾ ਦੋਸ਼ ਹੈ। ਕਾਂਗਰਸ ਪਾਰਟੀ ਨੇ ਦੋਨਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਨੂੰ ਅਦਾਲਤ ‘ਚ ਚੁਨੌਤੀ ਦਿੱਤੀ ਹੈ।