ਅੱਜ ਸੁਪਰੀਮ ਕੋਰਟ ‘ਚ ਈ.ਵੀ.ਐੱਮ. ਅਤੇ ਵੀਵੀਪੈਟ ਮਾਮਲੇ ‘ਚ ਸੁਣਵਾਈ ਹੋਈ। ਵਿਰੋਧੀਆਂ ਵਲੋਂ ਦਾਖਲ ਕੀਤੀ ਗਈ ਮੁੜ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸ ਪਟੀਸ਼ਨ ਨੂੰ ਟੀ.ਡੀ.ਪੀ. ਅਤੇ ਕਾਂਗਰਸ ਸਮੇਤ 21 ਵਿਰੋਧੀ ਦਲਾਂ ਨੇ ਸੁਪਰੀਮ ਕੋਰਟ ‘ਚ ਦਾਇਰ ਕੀਤਾ ਸੀ।
ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਦਲਾਂ ਦੀ ਮੰਗ ਸੀ ਕਿ 50 ਫੀਸਦੀ ਵੀਵੀਪੈਟ ਪਰਚੀਆਂ ਦੀ ਈ.ਵੀ.ਐੱਮ. ਨਾਲ ਮਿਲਾਨ ਦਾ ਆਦੇਸ਼ ਚੋਣ ਕਮਿਸ਼ਨ ਨੂੰ ਦਿੱਤਾ ਜਾਵੇ।
ਪਟੀਸ਼ਨ ਨੂੰ ਖਾਰਜ ਕਰਦੇ ਹੋਏ ਚੀਫ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਕੋਰਟ ਇਸ ਮਾਮਲੇ ਨੂੰ ਵਾਰ-ਵਾਰ ਕਿਉਂ ਸੁਣੇ। ਚੀਫ ਜਸਟਿਸ ਨੇ ਕਿਹਾ ਕਿ ਉਹ ਇਸ ਮਾਮਲੇ ‘ਚ ਦਖਲਅੰਦਾਜ਼ੀ ਨਹੀਂ ਕਰਨਾ ਚਾਹੁੰਦੇ ਹਨ।