Menu

ਪੈਟਰੋਲ ਪੰਪ ਦੇ ਕਰਿੰਦੇ ਨੂੰ ਗੋਲੀ ਮਾਰਨ ਵਾਲਾ ਪੁਲਿਸ ਨੇ ਕੀਤਾ ਕਾਬੂ

ਬਾਘਾਪੁਰਾਣਾ – ਇੱਥੋਂ ਨੇੜਲੇ ਪਿੰਡ ਰਾਜੇਆਣਾ ਵਿਖੇ ਇਕ ਪੈਟਰੋਲ ਪੰਪ ਦੇ ਕਰਿੰਦੇ ਨੂੰ ਗੋਲੀ ਮਾਰ ਕੇ ਦਿਨ ਦਿਹਾੜੇ ਕਤਲ ਕਰਨ ਵਾਲੇ ਦੋ ਮੋਟਰ ਸਾਈਕਲ ਸਵਾਰਾਂ ਨੂੰ ਪੁਲਸ ਨੇ ਗਿ੍ਰਫਤਾਰ ਕਰ ਲਿਆ ਹੈ। ਮੁਲਜਮ ਦੇ ਇਕ ਵਿਆਹੁਤਾ ਨਾਲ ਪ੍ਰੇਮ ਸਬੰਧ ਸਨ ਜਿਸ ਦੀ ਰੰਜਿਸ ਦੇ ਚੱਲਦਿਆਂ ਕਰਿੰਦੇ ਦਾ ਬੀਤੇ ਮੰਗਲਵਾਰ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਜ਼ਿਲਾ ਪੁਲਸ ਮੁਖੀ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਕਰਿੰਦਾ ਗੁਰਮੀਤ ਸਿੰਘ ਪਟਰੋਲ ਪੰਪ ਤੇ ਕੁਰਸੀ ਤੇ ਬੈਠਾ ਸੀ। ਇਸ ਦੌਰਾਨ ਦੋ ਮੋਟਰ ਸਾਈਕਲ ਸਵਾਰ ਨੌਜਵਾਲ ਉਥੇ ਆਏ ਅਤੇ ਉਨਾਂ ਵਿਚੋਂ ਇਕ ਨੇ ਕਰਿੰਦੇ ਗੁਰਮੀਤ ਸਿੰਘ ਦੇ ਸਿਰ ਤੋਂ ਗੋਲੀ ਮਾਰ ਦਿੱਤੀ। ਕਰਿੰਦੇ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ, ਮੁਲਜਮ ਵਾਰਦਾਤ ਕਰਨ ਉਪਰੰਤ ਮਿ੍ਰਤਕ ਦਾ ਮੋਬਾਇਲ ਅਤੇ ਸਨਾਖ਼ਤੀ ਕਾਰਡ ਖੋਹ ਕੇ ਫਰਾਰ ਹੋ ਗਏ।
ਪੁਲਸ ਅਨੁਸਾਰ ਦੋਸ਼ੀਆਂ ਦੀ ਪਹਿਚਾਣ ਕੁਲਵੰਤ ਸਿੰਘ ਪੁੱਤਰ ਕੇਵਲ ਸਿੰਘ ਅਤੇ ਹਰਭਜ਼ਨ ਸਿੰਘ ਪੁੱਤਰ ਮੰਦਰ ਸਿੰਘ ਦੋਵੇਂ ਵਾਸੀ ਜਵਾਹਰ ਸਿੰਘ ਵਾਲਾ ਥਾਣਾ ਨਿਹਾਲ ਸਿੰਘ ਵਾਲਾ ਹੋਈ ਇੰਨਾਂ ਨੂੰ ਪੁਲਸ ਨੇ ਇਕ ਵਿਸ਼ੇਸ਼ ਨਾਕਾਬੰਦੀ ਦੇ ਦੌਰਾਨ ਗਿ੍ਰਫਤਾਰ ਕੀਤਾ ਹੈ। ਮੁਲਜਮਾਂ ਕੋਲੋਂ ਵਾਰਦਾਤ ਲਈ ਵਰਤਿਆ 32 ਬੋਰ ਦੇਸ਼ੀ ਪਿਸਤੌਲ ਅਤੇ ਦੋ ਕਾਰਤੂਸ, ਮੋਟਰ ਸਾਈਕਲ ਅਤੇ ਮਿ੍ਰਤਕ ਦਾ ਪਹਿਚਾਣ ਪੱਤਰ ਬਰਾਮਦ ਕਰ ਲਿਆ ਹੈ। ਐਸ.ਐਸ.ਪੀ ਨੇ ਦੱਸਿਆ ਕਿ ਕੁਲਵੰਤ ਸਿੰਘ ਅਤੇ ਹਰਭਜ਼ਨ ਸਿੰਘ ਨੇ ਮਿਲ ਕੇ ਕਤਲ ਦੀ ਯੋਜਨਾ ਬਣਾਈ ਸੀ, ਕਿਉਂਕਿ ਪਿੰਡ ਜਵਾਹਰ ਸਿੰਘ ਵਾਲਾ ਨਿਵਾਸੀ ਿੲਕ ਔਰਤ ਦੇ ਨਾਲ ਇਸੇ ਪਿੰਡ ਦੇ ਨਿਵਾਸੀ 45 ਸਾਲਾ ਕੁਲਵੰਤ ਸਿੰਘ ਦੇ ਨਜਾਇਜ਼ ਸਬੰਧ ਸਨ। ਪਿਛਲੇ 3-4 ਮਹੀਨਿਆਂ ਤੋਂ ਔਰਤ ਦੇ ਰਿਸਤੇਦਾਰ ਗੁਰਮੀਤ ਸਿੰਘ ਦੇ ਵੀ ਸਬੰਧ ਬਣ ਗਏ ਸਨ। 30 ਸਾਲਾਂ ਗੁਰਮੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਹੋ ਚੁੱਕਾ ਹੈ। ਔਰਤ ਦੇ ਗੁਰਮੀਤ ਸਿੰਘ ਨਾਲ ਸਬੰਧ ਬਣ ਜਾਣ ਕਾਰਨ ਔਰਤ ਦਾ ਵਿਵਹਾਰ ਕੁਲਵੰਤ ਸਿੰਘ ਨਾਲ ਪਹਿਲਾਂ ਵਰਗਾ ਨਹੀਂ ਰਿਹਾ ਸੀ, ਜਿਸ ਲਈ ਉਸਨੇ ਗੁਰਮੀਤ ਸਿੰਘ ਨੂੰ ਜਿੰਮੇਵਾਰ ਮੰਨ ਲਿਆ ਆਪਣੇ ਹੋਰ ਸਾਥੀ ਹਰਭਜਨ ਸਿੰਘ ਨਾਲ ਮਿਲ ਕੇ ਗੁਰਮੀਤ ਸਿੰਘ ਦਾ ਕਤਲ ਕਰ ਦਿੱਤਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans