Menu

ਆਂਗਣਵਾੜੀ ਯੂਨੀਅਨ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ – ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਕੇਂਦਰ ਸਰਕਾਰ ਵੱਲੋਂ ਵਧਾਏ ਗਏ ਮਾਣਭੱਤੇ ਵਿਚੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਸੂਬਾ ਸਰਕਾਰ ਵੱਲੋਂ ਪੈਸਿਆਂ ਵਿੱਚ ਆਪਣੇ ਹਿੱਸੇ ਦੀ ਕੀਤੀ ਗਈ ਕਟੌਤੀ ਦੇ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਆਪਣਾ ਹੱਕ ਲੈਣ ਲਈ ਵਰਕਰਾਂ ਤੇ ਹੈਲਪਰਾਂ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਅਗਵਾਈ ਹੇਠ ਸਰਕਾਰ ਨਾਲ ਵੱਡੀ ਲੜਾਈ ਕਰਨ ਲਈ ਮੈਦਾਨ ਵਿੱਚ ਉਤਰੀਆਂ ਹੋਈਆਂ ਹਨ। ਇਸੇ ਲੜੀ ਤਹਿਤ ਅੱਜ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਬਠਿੰਡਾ ਵਿਖੇ ਪੁੱਜੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਭਾਰੀ ਰੋਸ ਪ੍ਰਦਰਸ਼ਨ ਗੁਰਦੁਆਰਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਕੀਤਾ। ਪਹਿਲਾਂ ਇਹ ਵਰਕਰਾਂ ਤੇ ਹੈਲਪਰਾਂ ਦੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਕੇ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਤੇ ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆ ਬਾਰੇ ਦੱਸਿਆ। ਸ਼ਹਿਰ ਵਿੱਚ ਰੋਸ ਮਾਰਚ ਕਰਨ ਤੋਂ ਬਾਅਦ ਇਹਨਾਂ ਵਰਕਰਾਂ ਤੇ ਹੈਲਪਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਆਂਗਣਵਾੜੀ ਸੈਟਰਾਂ ਵਿੱਚ ਆਉਣ ਵਾਲੇ 6 ਲੱਖ ਬੱਚੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਨਰਸਰੀ ਜਮਾਤਾਂ ਵਿੱਚ ਦਾਖਲ ਕੀਤਾ ਤੇ ਹੁਣ ਕੇਂਦਰ ਸਰਕਾਰ ਨੇ 7-8 ਮਹੀਨੇ ਪਹਿਲਾਂ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿੱਚ ਜੋ ਕ੍ਰਮਵਾਰ 1500 ਰੁਪਏ ਤੇ 750 ਰੁਪਏ ਦਾ ਵਾਧਾ ਕੀਤਾ ਸੀ,ਉਸ ਵਿਚੋਂ ਪੰਜਾਬ ਸਰਕਾਰ 900 ਰੁਪਏ ਅਤੇ 450 ਰੁਪਏ ਹੀ ਦੇ ਰਹੀ ਹੈ ਤੇ ਨੋਟੀਫਿਕੇਸ਼ਨ ਜ਼ਾਰੀ ਕੀਤਾ ਹੈ। ਜੋ ਸਾਨੂੰ ਮਨਜ਼ੂਰ ਨਹੀ। ਉਹਨਾਂ ਕਿਹਾ ਕਿ ਸਰਕਾਰ ਪੂਰੇ ਪੈਸੇ ਦੇਵੇ ਅਤੇ ਆਪਣੇ ਵੱਲੋਂ ਦਿੱਤੇ ਜਾ ਰਹੇ ਮਾਣਭੱਤੇ ਨੂੰ ਦੁੱਗਣਾ ਕਰੇ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੇ 40 ਪ੍ਰਤੀਸ਼ਤ ਪੈਸੇ ਨਾ ਦਿੱਤੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਰੋਸ ਪ੍ਰਦਰਸ਼ਨ ਦੌਰਾਨ ਜਥੇਬੰਦੀਆਂ ਦੀਆਂ ਆਗੂਆਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਮ ਮੰਗ ਪੱਤਰ ਦਿੱਤਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans