ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ ‘ਚ ਸੁਰੱਖਿਆ ਬਲਾਂ ਦੀ ਮੁਹਿੰਮ ਦੌਰਾਨ ਛੇ ਤਾਲਿਬਾਨੀ ਅੱਤਵਾਦੀ ਮਾਰੇ ਗਏ ਹਨ ਅਤੇ ਚਾਰ ਹੋਰ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਸਰਕਾਰ ਦੇ ਬੁਲਾਰੇ ਇਸਮਾਤੁੱਲਾ ਮੁਰਾਦੀ ਨੇ ਦੱਸਿਆ ਕਿ ਫ਼ੌਜ ਦੀ ਵਿਸ਼ੇਸ਼ ਮੁਹਿੰਮ ਦੇ ਦਸਤੇ ਨੇ ਸੂਬਾਈ ਰਾਜਧਾਨੀ ਕੁੰਦੁਜ ਸ਼ਹਿਰ ਦੇ ਬਾਹਰੀ ਇਲਾਕੇ ‘ਚ ਸਥਿਤ ਆਕ ਮਸਜਿਦ ਇਲਾਕੇ ‘ਚ ਦੇਰ ਰਾਤ ਤਾਲਿਬਾਨੀ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੁਰੱਖਿਆ ਬਲਾਂ ਨੇ ਪਹਿਲਾਂ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਜਿਸ ‘ਚ ਛੇ ਅੱਤਵਾਦੀ ਢੇਰ ਹੋ ਗਏ ਅਤੇ ਚਾਰ ਗੰਭੀਰ ਜ਼ਖਮੀ ਹੋਏ ਹਨ।