Menu

ਨਵਾਜ਼ ਸ਼ਰੀਫ਼ ਨੇ ਹਾਈਕੋਰਟ ‘ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ

ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ ‘ਚ ਅੱਜ ਸਿਹਤ ਦੇ ਆਧਾਰ ‘ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਹੀਨੇ ਦੀ ਸ਼ੁਰੂਆਤ ‘ਚ ਸੁਪਰੀਮ ਕੋਰਟ ਨੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ 69 ਸਾਲਾ ਸ਼ਰੀਫ਼ ਦੀ ਸਿਹਤ ਦੇ ਆਧਾਰ ‘ਤੇ ਸਥਾਈ ਜ਼ਮਾਨਤ ਅਤੇ ਇਲਾਜ ਲਈ ਵਿਦੇਸ਼ ਜਾਣ ਦੀ ਆਗਿਆ ਦੀ ਮੰਗ ਕਰਨ ਵਾਲੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ। ਸ਼ਰੀਫ਼ ਛੇ ਹਫ਼ਤਿਆਂ ਦੀ ਜ਼ਮਾਨਤ ਮਿਆਦ ਖ਼ਤਮ ਹੋਣ ਤੋਂ ਬਾਅਦ ਸੱਤ ਸਾਲ ਦੀ ਕੈਦ ਦੀ ਸਜ਼ਾ ਕੱਟਣ ਲਈ ਬੀਤੀ 7 ਮਈ ਨੂੰ ਕੋਟ ਲਖਪਤ ਜੇਲ੍ਹ ‘ਚ ਵਾਪਸ ਆਏ ਸਨ। ਇਹ ਜ਼ਮਾਨਤ ਉਨ੍ਹਾਂ ਨੂੰ ਮੈਡੀਕਲ ਆਧਾਰ ‘ਤੇ ਦਿੱਤੀ ਗਈ ਸੀ, ਜਿਸ ‘ਚ ਸ਼ਰਤ ਸੀ ਕਿ ਉਹ ਪਾਕਿਸਤਾਨ ਤੋਂ ਬਾਹਰ ਨਹੀਂ ਜਾਣਗੇ। ਪਾਕਿਸਤਾਨ ਦੀ ਇੱਕ ਖ਼ਬਰ ਮੁਤਾਬਕ ਹਾਈਕੋਰਟ ‘ਚ ਸ਼ਰੀਫ਼ ਦੇ ਵਕੀਲ ਖ਼ਵਾਜਾ ਹੈਰਿਸ ਵਲੋਂ ਦਾਇਰ ਪਟੀਸ਼ਨ ‘ਚ ਸਵਿਟਜ਼ਰਲੈਂਡ, ਅਮਰੀਕਾ ਅਤੇ ਬ੍ਰਿਟੇਨ ਦੇ ਮਾਹਰਾਂ ਤੇ ਡਾਕਟਰਾਂ ਦੀ ਰਾਇ ਨੂੰ ਸ਼ਾਮਲ ਕੀਤਾ ਗਿਆ ਹੈ। ਪਟੀਸ਼ਨ ‘ਚ ਦੱਸਿਆ ਗਿਆ ਹੈ ਕਿ ਮੈਡੀਕਲ ਬੋਰਡ ਮੁਤਾਬਕ ਨਵਾਜ਼ ਕਈ ਬਿਮਾਰੀਆਂ ਤੋਂ ਪੀੜਤ ਹਨ। ਖ਼ਬਰ ਮੁਤਾਬਕ ਡਾਕਟਰਾਂ ਨੇ ਸਿਫ਼ਾਰਸ਼ ਕੀਤੀ ਹੈ ਕਿ ਸ਼ਰੀਫ਼ ਦੀ ਹਾਲਤ ਬਿਲਕੁਲ ਠੀਕ ਨਹੀਂ ਹੈ ਅਤੇ ਤਣਾਅ ਉਨ੍ਹਾਂ ਦੀ ਸਿਹਤ ਲਈ ਖ਼ਤਰਾ ਸਾਬਤ ਹੋ ਸਕਦਾ ਹੈ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39822 posts
  • 0 comments
  • 0 fans