Menu

ਕਰਤਾਰਪੁਰ ਲਾਂਘੇ ਦਾ ਕੰਮ ਨਵੰਬਰ ਤੱਕ ਪੂਰਾ ਹੋਣ ਦੇ ਆਸਾਰ

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਪਾਕਿਸਤਾਨ ਵਿਚ ਕੰਮ ਜੋਰਾਂ ਨਾਲ ਚੱਲ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਤੋਂ ਸਾਫ ਦੇਖਿਆ ਜਾ ਸਕਦਾ ਹੈ ਕਿ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਕਿਸ ਹੱਦ ਤੱਕ ਪਹੁੰਚ ਗਿਆ ਹੈ। ਇਨ੍ਹਾਂ ਤਸਵੀਰਾਂ ਦੇਖ ਲਗਦਾ ਹੈ ਕਿ ਪਾਕਿਸਤਾਨ ਸਰਕਾਰ ਬਹੁਤ ਤੇਜ਼ੀ ਨਾਲ ਕੰਮ ਕਰਵਾ ਰਹੀ ਹੈ ਤੇ ਉਮੀਦ ਜਤਾਈ ਜਾ ਰਹੀ ਹੈ ਕਿ ਨਵੰਬਰ ਤਕ ਇਹ ਕੰਮ ਮੁਕੰਮਲ ਹੋ ਜਾਵੇਗਾ।ਪਾਕਿਸਤਾਨ ਵੱਲੋਂ ਆਈਆਂ ਤਸਵੀਰਾਂ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ ਤੇ ਰਾਵੀ ਨਦੀ ‘ਤੇ ਬਣਾਏ ਜਾ ਰਹੇ ਪੁੱਲ ਦਾ ਕੰਮ ਵੀ ਮੁਕੰਮਲ ਹੋਣ ਵਾਲਾ ਹੈ। ਇਸਦੇ ਨਾਲ ਹੀ ਲਾਂਘੇ ਦੀ ਦਿੱਖ ਨੂੰ ਨਿਖਾਰਨ ਲਈ ਆਲੇ ਦੁਆਲੇ ਪੌਦੇ ਵੀ ਲਗਾਏ ਜਾ ਚੁੱਕੇ ਹਨ। ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਭਾਰਤ ਵੱਲ ਵੀ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਬਹੁਤ ਤੇਜ਼ ਰਫਤਾਰ ਨਾਲ ਅੱਗੇ ਵੱਧ ਰਿਹਾ ਹੈ । ਕੁਝ ਹਫਤੇ ਪਹਿਲਾਂ ਭਾਰਤ ਪਾਕਿਸਤਾਨ ਦੀ ਸਰਹੱਦ ‘ਤੇ ਬਣੇ ਦਰਸ਼ਨ ਸਥਲ ਨੂੰ ਢਾਹੁਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਉਮੀਦ ਜਤਾਈ ਜਾ ਰਹੀ ਹੈ ਕਿ ਲਾਂਘੇ ਦਾ ਕੰਮ ਨਵੰਬਰ ਤੱਕ ਦੋਹਾਂ ਮੁਲਕਾਂ ਵੱਲੋਂ ਮੁਕੰਮਲ ਕਰ ਲਿਆ ਜਾਵੇਗਾ ਤੇ ਸ਼ਰਧਾਲੂ ਪਾਕਿਸਤਾਨ ਵਿਚ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans