ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ‘ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ ‘ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ ‘ਤੇ ਆਏ ਪੁਲਿਸ ਦੇ ਜਵਾਨ ਗੁਰਮੀਤ ਸਿੰਘ ਦੀ ਸ਼ੁੱਕਰਵਾਰ ਰਾਤੀਂ ਅਚਾਨਕ ਸਿਹਤ ਖ਼ਰਾਬ ਹੋ ਗਈ। ਇਸ ਮਗਰੋਂ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਦੇਰ ਰਾਤ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੇ ਬਾਰੇ ‘ਚ ਪੰਜਾਬ ਪੁਲਿਸ ਨੂੰ ਜਾਣੂੰ ਕਰਾ ਦਿੱਤਾ ਗਿਆ ਹੈ।