Menu

ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਚੰਡੀਗੜ – ਪੰਜਾਬ  ਮੰਤਰੀ ਮੰਡਲ ਨੇ ਮੁਹਾਲੀ ਵਿਖੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰਥਾ ਵਾਲੇ ਨਵੇਂ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਲਈ ਟੀਚਿੰਗ ਫੈਕਲਟੀ, ਪੈਰਾ-ਮੈਡੀਕਲ ਸਟਾਫ ਅਤੇ ਮਲਟੀ ਟਾਸਕਿੰਗ ਵਰਕਰਾਂ ਦੀਆਂ 994 ਅਸਾਮੀਆਂ ਸਿਰਜਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਜਿਸ ਨਾਲ ਸਾਲ 2020-21 ਤੋਂ ਕਾਲਜ ਦਾ ਅਕਾਦਮਿਕ ਸੈਸ਼ਨ ਸ਼ੁਰੂ ਕਰਨ ਲਈ ਰਾਹ ਪੱਧਰਾ ਹੋਵੇਗਾ। ਮੈਡੀਕਲ ਕੌਂਸਲ ਆਫ ਇੰਡੀਆ, ਨਵੀਂ ਦਿੱਲੀ ਵੱਲੋਂ 100 ਐਮ.ਬੀ.ਬੀ.ਐਸ. ਸੀਟਾਂ ਲਈ ਨਿਰਧਾਰਤ ਘੱਟੋ-ਘੱਟ ਮਾਪਦੰਡ ਪੂਰੇ ਕਰਨ ਲਈ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਜ਼ਰੂਰੀ ਸੀ।
ਮੁੱਖ ਮੰਤਰੀ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੇਂ ਬਣਨ ਵਾਲੇ ਮੈਡੀਕਲ ਕਾਲਜ ਲਈ ਪ੍ਰਵਾਨ ਕੀਤੀਆਂ ਅਸਾਮੀਆਂ ਵਿੱਚ 168 ਅਸਾਮੀਆਂ ਮੈਡੀਕਲ ਟੀਚਿੰਗ ਫੈਕਲਟੀ ਲਈ, 426 ਅਸਾਮੀਆਂ ਪੈਰਾ-ਮੈਡੀਕਲ ਸਟਾਫ ਅਤੇ 400 ਅਸਾਮੀਆਂ ਦਰਜਾ ਚਾਰ ਦੀਆਂ ਸ਼ਾਮਲ ਹਨ। ਇਨ੍ਹਾਂ ਅਸਾਮਮੀਆਂ ਦੀ ਰਚਨਾ ਨਾਲ ਪਹਿਲੇ ਸਾਲ 25 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ ਜੋ ਕਿ ਪੰਜਵੇਂ ਸਾਲ ਤੱਕ 41 ਕਰੋੜ ਰੁਪਏ ਹੋ ਜਾਵੇਗਾ।
ਸੂਬਾ ਸਰਕਾਰ ਕੋਲ ਕਾਲਜ ਦੀ ਸਥਾਪਨਾ ਲਈ ਜ਼ਿਲ੍ਹਾ ਹਸਪਤਾਲ, ਪੰਜਾਬ ਹੈਲਥ ਮੈਡੀਕਲ ਸਿਸਟਮ ਕਾਰਪੋਰੇਸ਼ਨ ਅਤੇ ਰਾਜ ਸਿਹਤ ਸਿਖਲਾਈ ਸੰਸਥਾ ਦੀ 14.01 ਏਕੜ ਜ਼ਮੀਨ ਅਤੇ ਗ੍ਰਾਮ ਪੰਚਾਇਤ ਜੂਝਾਰ ਨਗਰ ਦੀ 9.2 ਏਕੜ ਜ਼ਮੀਨ ਹੈ। ਇਸ ਨਾਲ ਕੁੱਲ 23 ਏਕੜ ਜ਼ਮੀਨ ਮੌਜੂਦ ਹੈ ਜਦਕਿ ਨਿਯਮਾਂ ਤਹਿਤ 100 ਐਮ.ਬੀ.ਬੀ.ਐਸ. ਸੀਟਾਂ ਵਾਲੇ ਮੈਡੀਕਲ ਕਾਲਜ ਵਾਸਤੇ ਘੱਟੋ-ਘੱਟ 20 ਏਕੜ ਜਗ੍ਹਾ ਦੀ ਲੋੜ ਹੁੰਦੀ ਹੈ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ 27 ਮਾਰਚ, 2018 ਨੂੰ ਸੂਬਾ ਸਰਕਾਰ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਨੂੰ ਜ਼ਮੀਨ ਦੀ ਸਥਿਤੀ ਸਮੇਤ ਵਿਚਾਰਿਆ ਅਤੇ ਅਖੀਰ ਵਿੱਚ 21 ਜੂਨ, 2018 ਨੂੰ 189 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਪ੍ਰਸਤਾਵ ਨੂੰ ਕੇਂਦਰ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ। ਇਸ ਪ੍ਰਾਜੈਕਟ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ 60:40 ਦੇ ਅਨੁਪਾਤ ਨਾਲ ਹਿੱਸੇਦਾਰੀ ਪਾਈ ਜਾਣੀ ਹੈ।
ਇਹ ਦੱਸਣਯੋਗ ਹੈ ਕਿ ਮੁਢਲੇ ਤੌਰ ‘ਤੇ ਪ੍ਰਾਜੈਕਟ ਦੀ ਕੀਮਤ 75:25 ਦੇ ਅਨੁਪਾਤ ਮੁਤਾਬਕ ਵੰਡੀ ਜਾਣੀ ਸੀ ਪਰ ਪਿਛਲੀ ਸਰਕਾਰ ਦੀ ਬੇਲੋੜੀ ਦੇਰੀ ਕਰਕੇ ਅਤੇ ਭਾਰਤ ਸਰਕਾਰ ਦੇ ਨੀਤੀ ਆਯੋਗ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਹ ਹਿੱਸੇਦਾਰੀ 60:40 ਦੇ ਮੁਤਾਬਕ ਕਰ ਦਿੱਤੀ ਗਈ। ਭਾਰਤ ਸਰਕਾਰ ਵੱਲੋਂ ਆਪਣੇ ਹਿੱਸੇ ਦੇ 113 ਕਰੋੜ ਰੁਪਏ ਵਿੱਚੋਂ 102 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans