ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਖ਼ੁਦ ਨੂੰ ਆਪਣੇ ਮਹਿਕਮੇ ‘ਚੋਂ ਹਟਾਏ ਜਾਣ ਦੇ ਕੁਝ ਦਿਨਾਂ ਬਾਅਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਅੱਜ ਦਿੱਲੀ ‘ਚ ਮੁਲਾਕਾਤ ਕੀਤੀ। ਇਸ ਸੰਬੰਧੀ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ, ਅੱਜ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਆਪਣੀ ਚਿੱਠੀ ਸੌਂਪੀ, ਉਨ੍ਹਾਂ ਲਿਖਿਆ ਕਿ ਉਨ੍ਹਾਂ ਰਾਹੁਲ ਗਾਂਧੀ ਨੂੰ ਪੰਜਾਬ ਦੇ ਹਾਲਾਤਾਂ ਤੋਂ ਜਾਣੂੰ ਕਰਾਇਆ।”
ਨਵਜੋਤ ਸਿੱਧੂ ਨੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸੀਨੀਅਰ ਨੇਤਾ ਅਹਿਮਦ ਪਟੇਲ ਨਾਲ ਆਪਣੀ ਇੱਕ ਤਸਵੀਰ ਵੀ ਟਵਿੱਟਰ ‘ਤੇ ਸਾਂਝੀ ਕੀਤੀ ਹੈ।