ਪੰਜਾਬ ਨੈਸ਼ਨਲ ਬੈਂਕ ਘੋਟਾਲਾ ਮਾਮਲੇ ਦੇ ਦੋਸ਼ੀ ਅਤੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਹਾਈਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਨੀਰਵ ਮੋਦੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੌਥੀ ਵਾਰ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਹੋਈ ਹੈ। ਹਾਈਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਨੀਰਵ ਨੂੰ ਫ਼ਿਲਹਾਲ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਤੁਹਾਨੂੰ ਦੱਸ ਦਈਏ ਕਿ ਬ੍ਰਿਟੇਨ ਹਾਈਕੋਰਟ ਨੇ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਲੰਘੇ ਦਿਨ ਸੁਣਵਾਈ ਪੂਰੀ ਕਰ ਲਈ ਸੀ। ਨੀਰਵ ਨੇ ਹੇਠਲੀ ਅਦਾਲਤ ਵਲੋਂ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ।