ਇੰਡੋਨੇਸ਼ੀਆ ‘ਚ ਮਾਚਸ ਬਣਾਉਣ ਵਾਲੇ ਇੱਕ ਗੋਦਾਮ ‘ਚ ਭਿਆਨਕ ਅੱਗ ਲੱਗਣ ਕਾਰਨ ਧਮਾਕਾ ਹੋ ਗਿਆ। ਇਸ ਘਟਨਾ ‘ਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਵਿਅਕਤੀ ਨੇ ਦੱਸਿਆ ਕਿ ਮਰਨ ਵਾਲਿਆਂ ਚ 3 ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਕੁੱਝ ਪਤਾ ਨਹੀਂ ਚੱਲ ਸਕਿਆ ਹੈ ਪਰ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ, ਮਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।