Menu

ਮੇਹੁਲ ਚੋਕਸੀ ਦੀ ਐਂਟੀਗੁਆ ਦੀ ਨਾਗਰਿਕਤਾ ਹੋਵੇਗੀ ਰੱਦ

ਐਂਟੀਗੁਆ ਸਰਕਾਰ ਨੇ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਦੋਸ਼ੀ ਅਤੇ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੀ ਨਾਗਰਿਕਤਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਚੋਕਸੀ ਅਜੇ ਤੱਕ ਕੈਰੇਬੀਆਈ ਦੇਸ਼ ਐਂਟੀਗੁਆ ‘ਚ ਰਹਿ ਰਿਹਾ ਸੀ ਪਰ ਉੱਥੋਂ ਦੇ ਪ੍ਰਧਾਨ ਮੰਤਰੀ ਗੈਸਟਨ ਬ੍ਰਾਊਨ ਨੇ ਬਿਆਨ ਦਿੱਤਾ ਹੈ ਕਿ ਉਹ ਜਲਦ ਦੀ ਉਸ ਦੀ ਨਾਗਰਿਕਤਾ ਰੱਦ ਕਰਨ ਵਾਲੇ ਹਨ। ਉਨ੍ਹਾਂ ਮੁਤਾਬਕ ਭਾਰਤ ਵਲੋਂ ਲਗਾਤਾਰ ਇਸ ਨੂੰ ਲੈ ਕੇ ਦਬਾਅ ਬਣਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਮੇਹੁਲ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੋ ਜਾਵੇਗਾ। ਪੀ. ਐੱਨ. ਬੀ. ਘਪਲੇ ਦੇ ਤਹਿਤ ਨੀਰਵ ਮੋਦੀ ਅਤੇ ਮੇਹੁਲ ਚੋਕਸੀ ‘ਤੇ 13 ਹਜ਼ਾਰ ਕਰੋੜ ਰੁਪਏ ਦੇ ਗ਼ਬਨ ਦਾ ਦੋਸ਼ ਲੱਗਾ ਸੀ। ਇਹ ਮਾਮਲਾ ਸਾਲ 2018 ‘ਚ ਸਾਹਮਣੇ ਆਇਆ ਸੀ। ਹਾਲਾਂਕਿ ਮੇਹੁਲ ਚੋਕਸੀ ਦੇ ਮਾਮਲੇ ‘ਚ ਭਾਰਤ ਨੂੰ ਫਿਲਹਾਲ ਇੰਤਜ਼ਾਰ ਕਰਨਾ ਪਵੇਗਾ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਭਾਰਤ ਅਜੇ ਇਸ ਇੰਤਜ਼ਾਰ ‘ਚ ਹੈ ਕਿ ਪਹਿਲਾਂ ਐਂਟੀਗੁਆ ਦੀ ਸਾਰੀ ਕਾਨੂੰਨੀ ਪ੍ਰਕਿਰਿਆ ਖ਼ਤਮ ਹੋ ਜਾਏ। ਇਸ ਤੋਂ ਬਾਅਦ ਆਪਣੇ ਪੱਧਰ ‘ਤੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸੂਤਰਾਂ ਮੁਤਾਬਕ ਭਾਰਤ ਨੂੰ ਅਜੇ ਤੱਕ ਨਾਗਰਿਕਤਾ ਰੱਦ ਹੋਣ ‘ਤੇ ਕੋਈ ਅਧਿਕਾਰਕ ਸੂਚਨਾ ਨਹੀਂ ਮਿਲੀ ਹੈ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39828 posts
  • 0 comments
  • 0 fans