ਝਾਰਖੰਡ ਦੇ ਗੜ੍ਹਵਾ ‘ਚ ਮੰਗਲਵਾਰ ਸਵੇਰੇ ਇੱਕ ਵੱਡਾ ਸੜਕੀ ਹਾਦਸਾ ਵਾਪਰਿਆ ਹੈ, ਜਿਥੇ ਇੱਕ ਬੱਸ ਡੂੰਘੀ ਖੱਡ ‘ਚ ਜਾ ਡਿੱਗੀ।
ਇਸ ਹਾਦਸੇ ‘ਚ 6 ਯਾਤਰੀਆਂ ਦੀ ਮੌਤ ਹੋ ਗਈ ਜਦਕਿ 39 ਹੋਰ ਜ਼ਖਮੀ ਹੋ ਗਏ । ਜਾਣਕਾਰੀ ਮੁਤਾਬਕ ਬੱਸ ਛੱਤੀਸਗੜ੍ਹ ਦੇ ਅੰਬਿਕਾਪੁਰ ਤੋਂ ਆ ਰਹੀ ਸੀ। ਜਿਸ ਦੌਰਾਨ ਗੜਵਾ ਕੋਲ ਆ ਕੇ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਡੂੰਘੀ ਖੱਡ ‘ਚ ਜਾ ਡਿੱਗੀ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ।