ਪਾਕਿਸਤਾਨ ਦੇ ਲਾਹੌਰ ਦੇ ਕਿਲੇ ਵਿੱਚ ਮਾਈ ਜਿੰਦਾ ਹਵੇਲੀ ਦੀ ਸਿੱਖ ਗੈਲਰੀ ਵਿੱਚ ਸਿੱਖ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੀ ਬਰਸੀ ਮੌਕੇ ਬੁੱਤ ਦਾ ਲਾਹੌਰ ਦੇ ਇਤਿਹਾਸਕ ਕਿਲੇ ਵਿੱਚ ਉਦਘਾਟਨ ਕੀਤਾ ਗਿਆ। ਹੈ। ਇਸ ਸਮਾਰੋਹ ਵਿੱਚ ਪਾਕਿਸਤਾਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।ਇਸ ਬੁੱਤ ਵਿੱਚ ਮਹਾਰਾਜੇ ਨੂੰ ਘੋੜੇ ਉੱਤੇ ਬੈਠਿਆਂ ਦਿਖਾਇਆ ਗਿਆ ਹੈ। ਹੋਏ। ਪੰਜਾਬੀ ਸਿੱਖ ਮਹਾਰਾਜੇ ਦਾ ਇਹ ਬੁੱਤ ਭਾਰਤ ਤੇ ਪਕਿਸਤਾਨ ਵਿੱਚ ਆਪਣੇ ਆਪ ਵਿੱਚ ਪਹਿਲਾ ਅਤੇ ਵਿਲੱਖਣ ਬੁੱਤ ਹੈ। ਇਸ ਪਹਿਲਕਦਮੀ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਕਲਾ ਪ੍ਰੇਮੀਆਂ ’ਚ ਉਤਸ਼ਾਹ ਦਾ ਮਾਹੌਲ ਹੈ।
ਬੁੱਤ ਫਕੀਰਖਾਨਾ ਮਿਊਜ਼ੀਅਮ ਦੇ ਡਾਇਰੈਕਟਰ ਫਕੀਰ ਸੈਫ਼ਉਦੀਨ ਸੋਜ਼ ਦੀ ਨਿਗਰਾਨੀ ਹੇਠ ਤਿਆਰ ਕੀਤਾ ਗਿਆ ਹੈ।ਫਕੀਰ ਸੈਫਉਦੀਨ ਨੇ ਦੱਸਿਆ ਕਿ ਇਹ ਬੁੱਤ ਇਸ ਖਿੱਤੇ ਵਿੱਚ ਬਣੇ ਹੋਰਨਾਂ ਬੁੱਤਾਂ ਤੋਂ ਇਸ ਕਰਕੇ ਵਿਲੱਖਣ ਹੈ, ਕਿਉਂਕਿ ਇਸ ਨੂੰ ਤਿਆਰ ਕਰਨ ਲਈ ਫਾਈਬਰ ਕੋਲਡ ਬਰੌਨਜ਼ ਮਟੀਰੀਅਲ ਵਰਤਿਆ ਗਿਆ ਹੈ, ਜਿਸ ਦਾ ਕੋਈ ਮੁਕਾਬਲਾ ਹੀ ਨਹੀਂ ਹੈ। ਇਹ ਬੁੱਤ ਅੱਠ ਮਹੀਨਿਆਂ ਵਿੱਚ ਤਿਆਰ ਕੀਤਾ ਗਿਆ ਹੈ।