ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸੋਮਵਾਰ ਨੂੰ ਹੋਏ ਜ਼ਬਰਦਸਤ ਬੰਬ ਧਮਾਕੇ ‘ਚ ਘੱਟੋ-ਘੱਟ 34 ਲੋਕਾਂ ਦੀ ਮੌਤ ਹੋ ਗਈ ਜਦਕਿ 68 ਹੋਰ ਜ਼ਖਮੀ ਹੋਏ ਹਨ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਪੁਲੀ ਮੁਹੰਮਦ ਖਾਨ ਖੇਤਰ ‘ਚ ਇਕ ਕਾਰ ‘ਚ ਬੰਬ ਧਮਾਕਾ ਹੋਇਆ ਅਤੇ ਇਸ ਤੋਂ ਬਾਅਦ ਉੱਥੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਖੇਤਰ ‘ਚ ਬਹੁਤ ਸਾਰੇ ਕੂਟਨੀਤਕ ਅਤੇ ਸੁਰੱਖਿਆ ਅਦਾਰੇ ਹਨ।
ਇਸ ਹਮਲੇ ਦੀ ਜ਼ਿੰਮੇਵਾਰੀ ਅਜੇ ਤਕ ਕਿਸੇ ਅੱਤਵਾਦੀ ਗਰੁੱਪ ਨੇ ਨਹੀਂ ਲਈ ਹੈ ।