Menu

ਦਿੱਲੀ ‘ਚ ਸਿੱਖ ਡਰਾਈਵਰ ਕੁੱਟਮਾਰ ਮਾਮਲਾ : 3 ਪੁਲਿਸ ਮੁਲਾਜ਼ਮ ਸਸਪੈਂਡ 10 ਦਾ ਤਬਾਦਲਾ

ਦਿੱਲੀ ਦੇ ਮੁਖਰਜੀ ਨਗਰ ਇਲਾਕੇ ਵਿੱਚ ਸਿੱਖ ਟੈਂਪੂ ਡਰਾਈਵਰ ਸਰਬਜੀਤ ਸਿੰਘ ਦੀ ਕੁੱਟਮਾਰ ਦੇ ਮਾਮਲੇ ਵਿੱਚ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਚਾਰ ਹਫ਼ਤਿਆਂ ਵਿੱਚ ਜਾਂਚ ਖ਼ਤਮ ਕਰਨ ਦਾ ਹੁਕਮ ਦਿੱਤਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਮਾਮਲੇ ਵਿੱਚ ਅਨੁਸ਼ਾਸਨਹੀਣਤਾ ਦੇ ਮਾਮਲੇ ਵਿੱਚ 3 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ ਅਤੇ  10 ਪੁਲਿਸ ਮੁਲਾਜ਼ਮਾਂ ਦਾ ਦੂਜੇ ਪੁਲਿਸ ਥਾਣਿਆਂ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ।

ਪੁਲਿਸ ਨੇ ਇਸ ਮਾਮਲੇ ਵਿਚ ਦੋਵਾਂ ਧਿਰਾਂ ਦਾ ਬਰਾਬਰ ਕਸੂਰ ਹੋਣ ਦੀ ਗੱਲ ਆਖੀ ਸੀ ਪਰ ਅਦਾਲਤ ਨੇ ਕਿਹਾ ਕਿ ਪੁਲਿਸ ਆਮ ਲੋਕਾਂ ਨਾਲ ਇਸ ਤਰ੍ਹਾਂ ਸਲੂਕ ਨਹੀਂ ਕਰ ਸਕਦੀ। ਪੁਲਿਸ ਦਾ ਕੰਮ ਹਾਲਾਤ ਉਤੇ ਕਾਬੂ ਪਾਉਣ ਹੈ। ਇਹ ਨਹੀਂ ਹੀ ਮੌਕੇ ਉਤੇ ਹੀ ਕਸੂਰਵਾਰ ਨੂੰ ਸਜਾ ਦੇਣ ਦਾ ਫੈਸਲਾ ਲੈ ਲਵੇ। ਪੁਲਿਸ ਨੇ ਅਦਾਲਤ ਸਾਹਮਣੇ ਇਸ ਦੀ ਅੰਤਰਿਮ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਖ਼ੁਲਾਸਾ ਕੀਤਾ ਗਿਆ ਹੈ ਕਿ ਸਰਬਜੀਤ ਸਿੰਘ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰੀ ਜਿਸ ਕਾਰਨ ਵਿਵਾਦ ਸ਼ੁਰੂ ਹੋਇਆ। ਇਹ ਵੀ ਲਿਖਿਆ ਗਿਆ ਹੈ ਕਿ ਸਰਬਜੀਤ ਸਿੰਘ ਦਾ ਰਵੱਈਆ ਹਮਲਾਵਰ ਤੇ ਹਿੰਸਕ ਸੀ। ਉਨ੍ਹਾਂ ਤਲਵਾਰ ਨਾਲ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ।

ਪੁਲਿਸ ਦੀ ਰਿਪੋਰਟ ਮੁਤਾਬਕ ਸਰਬਜੀਤ ਸਿੰਘ ਨੇ ਏਐਸਆਈ ਯੋਗਰਾਜ ਨੂੰ ਪੈਰ ਤੇ ਸਿਰ ਵਿੱਚ ਤਲਵਾਰ ਮਾਰ ਕੇ ਜ਼ਖ਼ਮੀ ਕੀਤਾ। ਇਸ  ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਗਈ ਸੀ ਜਿਸ ਤੋਂ ਬਾਅਦ ਕਈ ਜਥੇਬੰਦੀਆਂ ਸਿੱਖ ਡਰਾਈਵਰ ਦੇ ਹੱਕ ‘ਚ ਜੁਟ ਗਈਆਂ ਸਨ।

Listen Live

Subscription Radio Punjab Today

Our Facebook

Social Counter

  • 12599 posts
  • 0 comments
  • 0 fans

Log In