Menu

ਪੰਜਾਬ ਰਾਜ ਅਨੂਸਚਿਤ ਜਾਤੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਨੇ ਅਹੁਦਾ ਸੰਭਾਲਿਆ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਮੈਂਬਰ ਪੂਨਮ ਕਾਂਗੜਾ ਨੇ ਅੱਜ ਆਪਣਾ ਅਹੁਦਾ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲ ਲਿਆ। ਸ਼੍ਰੀਮਤੀ ਕਾਂਗੜਾ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੇਇੰਦਰ ਸਿੰਗਲਾ ਅਤੇ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਦੀ ਮੋਜੂਦਗੀ ਵਿੱਚ ਅਹੁਦਾ ਸੰਭਾਲਿਅ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਦੇ ਰਹਿਣ ਵਾਲੀ ਸ਼੍ਰੀਮਤੀ ਕਾਂਗੜਾ ਲੰਬੇ ਸਮੇਂ ਤੋਂ ਵੱਖ – ਵੱਖ ਖੇਤਰਾਂ ਵਿੱਚ ਕੰਮ ਕਰ ਰਹੀਆਂ ਸਭਾ ਸੁਸਾਇਟੀਆ ਨਾਲ ਜੁੜ ਕੇ  ਗਰੀਬਾਂ ਅਤੇ ਦਬੇ ਕੁਚਲੇ ਲੋਕਾਂ ਦੀ ਭਲਾਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਨਗਰ ਕੌਸਲ ਸੰਗਰੂਰ ਦੇ ਕੌਸਲਰ, ਜ਼ਿਲਾਂ ਯੂਥ ਕਾਂਗਰਸ ਦੇ ਪ੍ਰਧਾਨ, ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਅਤੇ ਪੰਜਾਬ ਰਾਜ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਸੂਬਾਈ ਜਨਰਲ ਸਕੱਤਰ ਰਹੇ ।
ਉਨਾਂ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਮੈਂਬਰ ਸ਼੍ਰੀ ਗਿਆਨ ਚੰਦ ਦੀਵਾਲੀ, ਸ਼੍ਰੀਮਤੀ ਪਰਮਜੀਤ ਕੌਰ, ਕੈਪਟਨ ਸੰਦੀਪ ਸੰਧੂ, ਅਕਾਸ਼ ਬਾਂਸਲ, ਜਗਦੀਪ ਸਿੰਘ ਸਿੱਧੂ, ਦਮਨਜੀਤ ਸਿੰਘ ਮੋਹੀ ਤੋ ਇਲਾਵਾ ਸ਼੍ਰੀਮਤੀ ਪੂਨਮ ਕਾਂਗੜਾ ਦੇ ਪਰਿਵਾਰਕ ਮੈਂਬਰਾਂ ਸਮੇਤ ਕਈ ਹੋਰ ਹਾਜਰ ਸਨ।

Listen Live

Subscription Radio Punjab Today

Our Facebook

Social Counter

  • 16093 posts
  • 0 comments
  • 0 fans

Log In