ਕਰਨਾਟਕ ਦੇ ਮੁੱਦੇ ‘ਤੇ ਰਾਜ ਸਭਾ ਤੋਂ ਬਾਅਦ ਲੋਕ ਸਭਾ ‘ਚ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਲੋਕ ਸਭਾ ‘ਚ ਇਸ ਮੁੱਦੇ ਨੂੰ ਉਠਾਉਂਦਿਆਂ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ। ਸਦਨ ‘ਚ ਹੰਗਾਮੇ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵਾਕ ਆਊਟ ਕੀਤਾ।