ਪਾਕਿਸਤਾਨ ‘ਚ ਵੱਡਾ ਰੇਲ ਹਾਦਸਾ ਵਾਪਰਿਆ ਹੈ ਅਤੇ ਦੋ ਟਰੇਨਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ ਦੌਰਾਨ ਦੋ ਟਰੇਨਾਂ ਵਿਚਕਾਰ ਟੱਕਰ ਵਿਚ 14 ਲੋਕਾਂ ਦੀ ਮੌਤ ਹੋ ਗਈ ਹੈ ਤੇ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਲਹਿੰਦੇ ਪੰਜਾਬ ਸੂਬੇ ਦੇ ਸਦੀਕਾਬਾਦ ਸਥਿਤ ਵਲਹਾਰ ਰੇਲਵੇ ਸਟੇਸ਼ਨ ‘ਤੇ ਅਕਬਰ ਐਕਸਪ੍ਰੈਸ ਦੇ ਖੜ੍ਹੀ ਮਾਲ ਗੱਡੀ ਨਾਲ ਟਕਰਾਉਣ ਕਾਰਨ ਵਾਪਰਿਆ ਹੈ।
ਪਾਕਿ ਰੇਲ ਮੰਤਰੀ ਸੇਖ ਰਸ਼ੀਦ ਅਹਿਮਦ ਨੇ ਇਸ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਨਾਲ ਹੀ ਹਾਦਸੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਟਰੇਨ ‘ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਰਾਹਤ ਤੇ ਬਚਾਅ ਕਾਰਜ ਜਾਰੀ ਹਨ।