Menu

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਕੈਬਨਿਟ ਮੰਤਰੀਆਂ ਰੰਧਾਵਾ ਅਤੇ ਚੰਨੀ ਵਲੋਂ ਸਿੱਖ ਵਿਦਵਾਨਾਂ ਨਾਲ ਮੀਟਿੰਗ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉੱਘੇ ਸਿੱਖ ਵਿਦਵਾਨਾਂ ਨੂੰ ਸੁਝਾਅ ਦੇਣ ਲਈ ਸੱਦਾ ਦਿੱਤਾ ਗਿਆ ਸੀ। ਜਿਸ ਦੇ ਤਹਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਚਰਨਜੀਤ ਸਿੰਘ ਚੰਨੀ ਨੇ ਸਿੱਖ ਵਿਦਵਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਐਸ.ਪੀ ਸਿੰਘ ਸਾਬਕਾ ਉਪ ਕੁਲਪਤੀ ਗੁਰ ਨਾਨਾਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਸ. ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ, ਡਾ. ਸਵਰਾਜਬੀਰ ਸੰਪਾਦਕ ਪੰਜਾਬੀ ਟ੍ਰਿਬਿਊਨ, ਸ. ਜਤਿੰਦਰਬੀਰ ਸਿੰਘ ਰੰਧਾਵਾ ਸਾਬਕਾ ਆਈ.ਏ.ਐਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਨੁਮਾਇੰਦਾ ਸ਼ਾਮਿਲ ਹੋਇਆ।

ਮੀਟਿੰਗ ਦੌਰਨ ਸਾਰੇ ਵਿਦਵਾਨਾਂ ਨੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਆਪਣੇ ਵਡਮੁੱਲੇ ਸੁਝਾਅ ਦਿੱਤੇ। ਸਿੱਖ ਵਿਦਵਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਮਨਾਏ ਜਾ ਰਹੇ ਸਮਾਗਮਾ ਵਿਚ ਹਰ ਇੱਕ ਨਾਨਕ ਨਾਮ ਲੇਵਾ ਨੂੰ ਹਿੱਸਾ ਬਣਾਇਆ ਜਾਵੇ। ਜਿਸ ਬਾਰੇ ਉਨ੍ਹਾਂ ਕਿਹਾ ਕਿ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਵਸੇ ਹੋਏ ਸ੍ਰੀ ਗੁਰੁ ਨਾਨਕ ਸਾਹਿਬ ਨਾਲ ਜੁੜੀ ਹੋਈ ਹਰ ਇੱਕ ਸੰਸਥਾ ਨੂੰ ਇੰਨਾਂ ਸਮਾਗਮਾਂ ਦੇ ਨਾਲ ਜੋੜਿਆ ਜਾਵੇ।

ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਪੂਰਨ ਪੰਥਕ ਰਵਾਇਤਾਂ ਅਨੁਸਾਰ ਮਨਾਏ ਜਾਣਗੇ। ਉਨਾਂ ਦੱਸਿਆ ਕਿ ਮੀਟਿੰਗ ਦੌਰਾਨ ਸਿੱਖ ਵਿਦਵਾਨਾਂ ਵਲੋਂ ਬਹੁਤ ਸਾਰੇ ਹੋਰ ਵੀ ਸੁਝਾਅ ਦਿੱਤੇ ਗਏ ਹਨ, ਜਿੰਨਾਂ ਬਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇੰਨਾਂ ਬਾਰੇ ਵਿਸਥਾਰ ਨਾਲ ਰਿਪੋਰਟ ਪੇਸ਼ ਕੀਤੀ ਜਾਵੇ। ਉਨਾਂ ਦੱਸਿਆ ਕਿ ਇਹ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਕਰਕੇ ਵੱਖ ਵੱਖ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਭਿਆਵਚਾਰਕ ਮਾਮਲਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਸਿੰਘ, ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ, ਡਿਪਟੀ ਡਾਇਰੈਕਟਰ ਸੈਰ ਸਪਾਟਾ ਵਿਭਾਗ ਸੰਜੀਵ ਕੁਮਾਰ, ਗੁਰਦਰਸ਼ਨ ਸਿੰਘ ਬਾਹੀਆ ਅਤੇ ਭਗਵੰਤਪਾਲ ਸਿੰਘ ਸੱਚਰ ਵੀ ਮੌਜੂਦ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans