Menu

ਬਰਗਾੜੀ ਮੁੱਦੇ ‘ਤੇ ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਰਗਾੜੀ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਖਿੱਲੀ ਉਡਾਉਂਦਿਆਂ ਸਪੱਸ਼ਟ ਕੀਤਾ ਕਿ ਉਨਾਂ ਦੀ ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀ ਤਹਿ ਤੱਕ ਜਾਣ ਲਈ ਪੂਰੀ ਪੈਰਵੀ ਕਰੇਗੀ।
ਬਰਗਾੜੀ ਮਾਮਲਿਆਂ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਅਕਾਲੀ ਦਲ ਵੱਲੋਂ ਚੁਣੌਤੀ ਦੇਣ ਦੇ ਫੈਸਲੇ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮੁੱਦੇ ‘ਤੇ ਫਿਕਰਮੰਦ ਹੋਣ ਦਾ ਖੇਖਣ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਜੋ ਉਸ ਮੌਕੇ ਸੂਬੇ ਦਾ ਉਪ-ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੀ, ਨੇ ਇਸ ਮਾਮਲੇ ਦੀ ਜਾਂਚ ਖੁਦ ਕਰਾਉਣ ਦੀ ਬਜਾਏ ਬਰਗਾੜੀ ਕਾਂਡ ਨਾਲ ਸਬੰਧਤ ਪਹਿਲੇ ਤਿੰਨ ਮਾਮਲਿਆਂ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਕੋਲ ਭੇਜ ਦਿੱਤਾ। ਉਨਾਂ ਕਿਹਾ ਕਿ ਹੁਣ ਜਦੋਂ ਸੀ.ਬੀ.ਆਈ. ਨੇ ਆਪਣੀ ਜਾਂਚ ਮੁਕੰਮਲ ਕਰ ਕੇ ਕੇਸ ਬੰਦ ਕਰਨ ਦੀ ਰਿਪੋਰਟ ਦਾਇਰ ਕਰ ਦਿੱਤੀ ਤਾਂ ਸੁਖਬੀਰ ਬਾਦਲ ਬੁਖਲਾ ਗਿਆ ਜਿਸ ਨਾਲ ਇਸ ਸਮੁੱਚੇ ਮਾਮਲੇ ਵਿੱਚ ਕਿਸੇ ਪੱਧਰ ‘ਤੇ ਸਾਜ਼ਿਸ਼ ਹੋਣ ਦਾ ਸੰਕੇਤ ਮਿਲਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਸੀ.ਬੀ.ਆਈ. ਦੀ ਰਿਪੋਰਟ ਨੂੰ ਚੁਣੌਤੀ ਦੇਣ ਦੇ ਫੈਸਲੇ ਨੂੰ ਅਦਾਲਤ ਵਿੱਚ ਕਿਵੇਂ ਸਪਸ਼ਟ ਕਰੇਗਾ। ਉਨ•ਾਂ ਨੇ ਸੁਖਬੀਰ ‘ਤੇ ਵਰ•ਦਿਆਂ ਆਖਿਆ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ‘ਤੇ ਇਕ ਵਾਰ ਫਿਰ ਸਿਆਸਤ ਖੇਡ ਰਿਹਾ ਹੈ ਜੋ ਅਕਾਲੀ-ਭਾਜਪਾ ਦੇ ਸਾਸ਼ਨ ਕਾਲ ਦੌਰਾਨ ਇਸ ਮੁੱਦੇ ‘ਤੇ ਨਿਰਪੱਖ ਅਤੇ ਵਿਸਥਾਰਤ ਜਾਂਚ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਤੋਂ ਭੱਜ ਗਿਆ ਸੀ।
ਮੁੱਖ ਮੰਤਰੀ ਨੇ ਸੁਖਬੀਰ ਨੂੰ ਆਖਿਆ ਕਿ ਉਹ ਇਹ ਗੱਲ ਨਾ ਭੁੱਲੇ ਕਿ ਜੇਕਰ ਉਹ ਹੁਣ ਵੀ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣਾ ਚਾਹੁੰਦਾ ਹੈ ਤਾਂ ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਹੈ ਜਿਸ ਵਿੱਚ ਅਕਾਲੀ ਦਲ ਵੀ ਭਾਈਵਾਲ ਹੈ। ਉਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਤੱਥਾਂ ਨੂੰ ਤੋੜ-ਮਰੋੜ ਕੇ ਅਤੇ ਗਲਤ ਮੁੱਦੇ ਉਠਾ ਕੇ ਲੋਕਾਂ ਦੇ ਅੱਖੀ ਘੱਟਾ ਪਾਉਣ ਦੀਆਂ ਕੋਸ਼ਿਸ਼ਾਂ ਬੰਦ ਕਰੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਗੋਲੀ ਚਲਾਉਣ ਦੀਆਂ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਕਰਨ ਦੇ ਵਾਅਦੇ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਸ ਘਟਨਾ ਦੇ ਪਰਦੇ ਪਿਛਲੀ ਸਮੁੱਚੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਵਚਨਬੱਧ ਹੈ। ਉਨਾਂ ਜ਼ੋਰ ਦੇ ਕੇ ਆਖਿਆ ਕਿ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀਆਂ ਅਜਿਹੀਆਂ ਘਿਨਾਉਣੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਕਾਨੂੰਨ ਦੇ ਸ਼ਿਕੰਜੇ ‘ਚੋਂ ਬਚ ਕੇ ਨਹੀਂ ਨਿਕਲਣ ਦਿੱਤਾ ਜਾਵੇਗਾ।
ਇਸੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39924 posts
  • 0 comments
  • 0 fans