ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ ‘ਚ ਇੱਕ ਯਾਤਰੀ ਬੱਸ ਦੇ ਪਲਟਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਦੌਰਾਨ ਬੱਸ ਵਿੱਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ ਹਨ। ਨਾਯਾਰਿਤ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮ੍ਰਿਤਕਾਂ ਅਤੇ ਜ਼ਖ਼ਮੀਆਂ ‘ਚ ਸੱਤ ਬੱਚੇ ਵੀ ਸ਼ਾਮਲ ਹਨ। ਉਸ ਨੇ ਦੱਸਿਆ ਕਿ ਇਹ ਹਾਦਸਾ ਕੌਮੀ ਹਾਈਵੇਅ ‘ਤੇ ਸਥਾਨਕ ਸਮੇਂ ਮੁਤਾਬਕ ਸਵੇਰੇ 7 ਵਜੇ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਬੱਸ ਦੇ ਪਲਟਣ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਮ੍ਰਿਤਕ ਯਾਤਰੀਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।