ਮੁੰਬਈ ਦੇ ਬਾਂਦਰਾ ‘ਚ ਐਮ.ਟੀ.ਐਨ.ਐਲ ਜੀ ਇਮਾਰਤ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਮਾਰਤ ਦੀ ਛੱਤ ‘ਤੇ 100 ਲੋਕਾਂ ਦੇ ਫਸੇ ਹੋਣ ਦੀ ਸੂਚਨਾ ਮਿਲੀ ਹੈ। ਫ਼ਾਇਰ ਬ੍ਰਿਗੇਡ ਵਿਭਾਗ ਵੱਲੋਂ ਉਨ੍ਹਾਂ ਨੂੰ ਕਰੇਨ ਦੀ ਮਦਦ ਨਾਲ ਇਮਾਰਤ ‘ਚੋਂ ਬਾਹਰ ਕੱਢਿਆ ਜਾ ਰਿਹਾ ਹੈ। ਅੱਗ ਬੁਝਾਉਣ ਲਈ ਮੌਕੇ ‘ਤੇ 31 ਫ਼ਾਇਰ ਬ੍ਰਿਗੇਡ ਗੱਡੀਆਂ ਮੌਜੂਦ ਹਨ। ਜਾਣਕਾਰੀ ਮੁਤਾਬਕ ਇਮਾਰਤ ਦੀ ਤੀਜੀ ਅਤੇ ਚੌਥੀ ਮੰਜਲ ‘ਤੇ ਇਹ ਅੱਗ ਲੱਗੀ ਹੈ। 25 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਏ.ਸੀ. ‘ਚ ਸ਼ਾਰਟ ਸਰਕਟ ਕਾਰਨ ਪਹਿਲਾਂ ਉਸ ‘ਚ ਅੱਗ ਲੱਗੀ। ਫਿਰ ਅੱਗ ਅੰਦਰ ਕਮਰਿਆਂ ਅਤੇ ਹਾਲ ‘ਚ ਫ਼ੈਲ ਗਈ। ਸ਼ਹਿਰ ਦਾ ਭੀੜ-ਭੜੱਕੇ ਵਾਲਾ ਇਲਾਕਾ ਹੋਣ ਕਾਰਨ ਸੜਕ ‘ਤੇ ਜਾਮ ਲੱਗ ਗਿਆ ਹੈ। ਪੁਲਿਸ ਅਤੇ ਫ਼ਾਇਰ ਬ੍ਰਿਗੇਡ ਦੇ ਅਧਿਕਾਰੀ ਲੋਕਾਂ ਨੂੰ ਇਮਾਰਤ ਤੋਂ ਦੂਰ ਰਹਿਣ ਦੀ ਅਪੀਲ ਕਰ ਰਹੇ ਹਨ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।