Menu

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਚੰਡੀਗੜ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ।

ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਇਸ ਮੁਲਾਕਾਤ ਦੌਰਾਨ ਉਨਾਂ ਵਿਦੇਸ਼ੀ ਲਾੜਿਆਂ ਵਲੋਂ ਵਿਆਹ ਕੇ ਛੱਡੀਆਂ ਗਈਆਂ ਲੜਕੀਆਂ ਦਾ ਮੁੱਦਾ ਵਿਸ਼ੇਸ਼ ਤੌਰ ਤੇ ਉਠਾਇਆ ਅਤੇ ਮੰਗ ਕੀਤੀ ਕਿ ਇਸ ਸਬੰਧੀ ਕੋਈ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਐਨ.ਆਰ.ਆਈ. ਦੇਸ਼ ਦੀ ਲੜਕੀਆਂ ਨਾਲ ਵਿਆਹ ਦੇ ਨਾਂ ਤੇ ਧੋਖਾ ਨਾ ਕਰ ਸਕਣ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਉਨਾਂ ਗੀਤਾਂ ਅਤੇ ਫਿਲਮਾਂ ਰਾਹੀਂ ਔਰਤਾਂ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਵੀ ਮਸਲਾ ਉਠਾਇਆ ਅਤੇ ਮੰਗ ਕੀਤੀ ਕਿ ਹਰੇਕ ਰਾਜ ਵਿਚ ਗੀਤਾਂ ਲਈ ਫਿਲਮਾਂ ਦੀ ਤਰਜ਼ ’ਤੇ ਇਕ ਸੈਂਸਰ ਬੋਰਡ ਦੀ ਸਥਾਪਨਾ ਕੀਤੀ ਜਾਵੇ ਅਤੇ ਉਸ ਵਿਚ ਮਹਿਲਾ ਕਮਿਸ਼ਨ ਦੀ ਪ੍ਰਤੀਨਿੱਧ ਨੂੰ ਜਰੂਰ ਸ਼ਾਮਲ ਕੀਤਾ ਜਾਵੇ।

ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਰਾਜ ਕਮਿਸ਼ਨ ਵਲੋਂ ਗਾਇਕ ਹਨੀ ਸਿੰਘ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ।

ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸਮੁੱਚੀ ਗੱਲਬਾਤ ਦੌਰਾਨ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਅਤੇ ਭਰੋਸਾ ਦਿਵਾਇਆ ਕਿ ਇਨਾਂ ਮਸਲਿਆਂ ਉੱਤੇ ਜਲਦ ਤੋਂ ਜਲਦ ਕਾਰਵਾਈ ਕਰਨਗੇ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans