Menu

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੀ 20ਵੀਂ ਵਰ੍ਹੇਗੰਢ ਮੌਕੇ ਵਿਜੈ ਦਿਵਸ ਸਮਾਗਮ ਦੌਰਾਨ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ‘ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕਰਕੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਜਵਾਨਾਂ ਸਮੇਤ ਸਮੂਹ ਸ਼ਹੀਦਾਂ ਦੀ ਬਹਾਦਰੀ ਨੂੰ ਨਮਨ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

ਕਾਰਗਿਲ ਵਿਜੈ ਦਿਵਸ ‘ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਬਹਾਦਰ ਜਵਾਨਾਂ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ ਦਿੰਦਿਆਂ ਆਪਣੇ ਆਪ ਨੂੰ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਜਜ਼ਬੇ ਪ੍ਰਤੀ ਸਮਰਪਿਤ ਹੋਣ ਲਈ ਆਖਿਆ।

ਇਸ ਦੌਰਾਨ ਰੱਖਿਆ ਸੈਨਾਵਾਂ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ 54 ਕਾਰਗਿਲ ਜੰਗੀ ਨਾਇਕਾਂ ਨੂੰ ਸ਼ਰਧਾਂਜਲੀਆਂ ਦੇਣ ਅਤੇ ਉਨ੍ਹਾਂ ਦੇ ਵਾਰਸਾਂ ਅਤੇ ਵੀਰ ਨਾਰੀਆਂ ਦੇ ਸਨਮਾਨ ਲਈ ਅਜਿਹੇ ਯਾਦਗਾਰੀ ਸਮਾਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿਖੇ ਵੀ ਨਾਲੋ-ਨਾਲ ਕਰਵਾਏ ਜਾ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਲਾਹਕਾਰ ਨਿਵੇਸ਼ ਪੰਜਾਬ ਮੇਜਰ ਬੀ.ਐਸ. ਕੋਹਲੀ ਤੋਂ ਇਲਾਵਾ ਰੱਖਿਆ ਸੈਨਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans