ਗੁਜਰਾਤ ਦੇ ਅਹਿਮਦਾਬਾਦ ਸਥਿਤ ਜਗਤਪੁਰ-ਗੋਟਾ ਇਲਾਕੇ ਵਿਚ ਇਕ ਬਹੁ ਮੰਜ਼ਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟੋ ਘੱਟ 15 ਲੋਕ ਜ਼ਖਮੀ ਹੋਏ ਹਨ ਤੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਉੱਥੇ ਹੀ, 30 ਲੋਕਾਂ ਨੂੰ ਬਚਾਇਆ ਗਿਆ ਹੈ।
ਸਥਾਨਕ ਲੋਕਾਂ ਨੇ ਇਸ ਘਟਨਾ ਸੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਤਾਂ ਉਹਨਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਜਾਣਕਾਰੀ ਮਿਲੀ ਹੈ ਕਿ ਇਮਾਰਤ ਦੀ ਪੰਜਵੀਂ ਮੰਜ਼ਿਲ ‘ਤੇ ਅੱਗ ਲੱਗੀ ਸੀ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।