Menu

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਲਈ ਬਹਾਦਰ ਸੈਨਿਕਾਂ ਨੂੰ ਪੂਰੀ ਮਾਨਤਾ ਦੇਣ ਦਾ ਭਰੋਸਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਜੰਗ ਜਾਂ ਸ਼ਾਂਤੀ ਦੇ ਸਮੇਂ ਬਹਾਦਰੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਫੌਜ ਜਾਂ ਪੁਲਿਸ ਦੇ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਨੀਤੀ ਬਾਰੇ ਵਿਚਾਰ ਕਰ ਰਹੀ ਹੈ।
ਅੱਜ ਇੱਥੇ ਕਾਰਗਿਲ ਜੰਗ ਦੇ ਨਾਇਕ ਸਤਪਾਲ ਸਿੰਘ ਦੀ ਮੋਢਿਆਂ ’ਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਵਜੋਂ ਤਰੱਕੀ ਦੇ ਸਟਾਰ ਲਾਉਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਜਿਹਾ ਕੋਈ ਵੀ ਅਧਿਕਾਰੀ ਜਾਂ ਜਵਾਨ ਪੰਜਾਬ ਪੁਲੀਸ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਦਾ ਹੈ ਤਾਂ ਉਸ ਦੀਆਂ ਸੇਵਾਵਾਂ ਅਤੇ ਬਹਾਦਰੀ ਨੂੰ ਪੂਰੀ ਮਾਨਤਾ ਦਿੱਤੀ ਜਾਵੇਗੀ।
ਦਿਲਚਸਪ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਿਤਾਬ ‘ਏ ਰਿਜ ਟੂ ਫਾਰ-ਵਾਰ ਇਨ ਦਾ ਕਾਰਗਿਲ ਹਾਈਟਜ਼’ ਵਿੱਚ ਵੀ ਸਤਪਾਲ ਸਿੰਘ ਦਾ ਜ਼ਿਕਰ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵੀਰ ਚੱਕਰ ਐਵਾਰਡੀ ਸਤਪਾਲ ਸਿੰਘ ਨੂੰ ਸੀਨੀਅਰ ਕਾਂਸਟੇਬਲ ਤੋਂ ਤਰੱਕੀ ਦੇ ਦਿੱਤੀ ਸੀ। ਸੀਨੀਅਰ ਕਾਂਸਟੇਬਲ ਦੇ ਤੌਰ ’ਤੇ ਉਹ 26 ਜੁਲਾਈ ਤੱਕ ਸੰਗਰੂਰ ਜ਼ਿਲੇ ਵਿੱਚ ਟਰੈਫਿਕ ਕੰਟਰੋਲ ਕਰਨ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੂੰ ਤਰੱਕੀ ਦੇ ਸਟਾਰ ਲਾਉਣ ਸਮੇਂ ਡੀ.ਜੀ.ਪੀ. ਦਿਨਕਰ ਗੁਪਤਾ ਵੀ ਹਾਜ਼ਰ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਤਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਤਪਾਲ ਦੀ ਭਰਤੀ ਮੌਕੇ ਕੀਤੀ ਭੁੱਲ ਨੂੰ ਹੀ ਸੁਧਾਰਿਆ ਹੈ ਕਿਉਂ ਜੋ ਅਕਾਲੀ-ਭਾਜਪਾ ਸਰਕਾਰ ਨੇ ਇਸ ਸੈਨਿਕ ਦੇ ਮਹਾਨ ਯੋਗਦਾਨ ਨੂੰ ਦਰਕਿਨਾਰ ਕੀਤਾ ਅਤੇ ਜਿਸ ਲਈ ਇਹ ਹੱਕਦਾਰ ਸੀ, ਉਸ ਦਾ ਵੀ ਸਤਿਕਾਰ ਕਰਨ ’ਚ ਪਿਛਲੀ ਸਰਕਾਰ ਨਾਕਾਮ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਸਥਿਤੀ ਬਾਰੇ ਜਾਣੂ ਨਹੀਂ ਸਨ ਅਤੇ ਹੁਣ ਵੀ ਇਸ ਬਹਾਦਰ ਸੈਨਿਕ ਲਈ ਉਨਾਂ ਨੇ ਜੋ ਕੁਝ ਹੁਣ ਕੀਤਾ ਹੈ, ਉਹ ਬਹੁਤ ਦੇਰ ਬਾਅਦ ਕੀਤੀ ਗਈ ਕਾਰਵਾਈ ਹੈ। ਉਨਾਂ ਕਿਹਾ ਕਿ ਸਤਪਾਲ ਨੂੰ ਅੱਜ ਮਿਲਿਆ ਹੱਕ ਉਸ ਦੀ ਸਾਲ 2010 ਵਿੱਚ ਹੋਈ ਭਰਤੀ ਮੌਕੇ ਹੀ ਮਿਲ ਜਾਣਾ ਚਾਹੀਦਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਨੀਤੀ ਵਿੱਚ ਅਨਿਆਂ ਹੋਣ ਦੀ ਕੋਈ ਗੁੰਜਾਇਸ਼ ਨਹੀਂ ਛੱਡੀ ਜਾਵੇਗੀ। ਉਨਾਂ ਸਪਸ਼ਟ ਕੀਤਾ ਕਿ ਇਸ ਨੀਤੀ ਵਿੱਚ ਰੱਖਿਆ ਸੇਨਾਵਾਂ ਦੇ ਜਵਾਨਾਂ ਤੋਂ ਇਲਾਵਾ ਜੇ.ਸੀ.ਓ. ਅਤੇ ਐਨ.ਸੀ.ਓ. ਸਮੇਤ ਪੁਲੀਸ ਬਹਾਦਰੀ ਐਵਾਰਡ ਜੇਤੂ ਸ਼ਾਮਲ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਜਿਨਾਂ ਦੀਆਂ ਮੁਲਕ ਅਤੇ ਇੱਥੋਂ ਦੇ ਲੋਕਾਂ ਪ੍ਰਤੀ ਕੁਰਬਾਨੀਆਂ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸਤਪਾਲ ਵੱਲੋਂ ਸੀਨੀਅਰ ਟ੍ਰੈਫਿਕ ਕਾਂਸਟੇਬਲ ਵਜੋਂ ਕੰਮ ਕਰਦੇ ਹੋਣ ਬਾਰੇ ਸੁਣ ਕੇ ਉਨਾਂ ਨੂੰ ਦੁੱਖ ਪਹੁੰਚਿਆ ਅਤੇ ਉਹ ਚਾਹੁੰਦੇ ਹਨ ਕਿ ਬਹਾਦਰ ਸੈਨਿਕ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਮਿਲੇ।
ਸ਼ੁੱਕਰਵਾਰ ਨੂੰ ਕਾਰਗਿਲ ਜੰਗ ਦੀ 20ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਸਤਪਾਲ ਦੀ ਦੂਹਰੀ ਤਰੱਕੀ ਦੇ ਹੁਕਮ ਦਿੰਦਿਆਂ ਦੁੱਖ ਜ਼ਾਹਰ ਕੀਤਾ ਸੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਾਲ 2010 ਵਿੱਚ ਉਸ ਨੂੰ ਪੰਜਾਬ ਪੁਲੀਸ ਵਿੱਚ ਭਰਤੀ ਕਰਨ ਮੌਕੇ ਉਸ ਦੀ ਦੇਸ਼ ਪ੍ਰਤੀ ਦੇਣ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਅਖ਼ਬਾਰੀ ਰਿਪੋਰਟਾਂ ਰਾਹੀਂ ਸਤਪਾਲ ਦੀ ਹਾਲਤ ਦਾ ਪਤਾ ਲੱਗਣ ਤੋਂ ਬਾਅਦ ਉਸ ਨੂੰ ਏ.ਐਸ.ਆਈ. ਵਜੋਂ ਤਰੱਕੀ ਦੇਣ ਦੇ ਹੁਕਮ ਦਿਤੇ ਸਨ ਅਤੇ ਇਸ ਸਬੰਧ ਵਿੱਚ ਡੀ.ਜੀ.ਪੀ. ਨੂੰ ਪੰਜਾਬ ਪੁਲੀਸ ਨਿਯਮ ਦੇ ਨਿਯਮ 12.3 ਵਿੱਚ ਢਿੱਲ ਦੇਣ ਦੀ ਹਦਾਇਤ ਕੀਤੀ ਸੀ। ਮੁੱਖ ਮੰਤਰੀ ਨੇ ਸਤਪਾਲ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਏ.ਐਸ.ਆਈ. ਭਰਤੀ ਕਰਨ ਲਈ ਉਸ ਦੀ ਉਮਰ (ਜਨਮ ਮਿਤੀ 7.11.1973) ਦੀ ਉਮਰ ਵਿੱਚ ਲੋੜੀਂਦੀ ਢਿੱਲ ਦੇਣ ਲਈ ਵੀ ਡੀ.ਜੀ.ਪੀ. ਨੂੰ ਅਧਿਕਾਰਿਤ ਕੀਤਾ ਸੀ।
ਸਤਪਾਲ ਸਿੰਘ ਨੰ:2116/ਐਸ.ਜੀ.ਆਰ. ਫੌਜ ਵਿੱਚ ਸੇਵਾ ਨਿਭਾਉਣ ਤੋਂ ਬਾਅਦ ਪੰਜਾਬ ਪੁਲੀਸ ਵਿੱਚ ਭਰਤੀ ਹੋ ਗਿਆ ਸੀ। ਵਿਜੈ ਓਪਰੇਸ਼ਨ ਦੌਰਾਨ ਸਤਪਾਲ ਦਰਾਸ ਸੈਕਟਰ ਵਿੱਚ ਤਾਇਨਾਤ ਸੀ। ਟਾਈਗਰ ਹਿੱਲ ’ਤੇ ਕਬਜ਼ਾ ਕਰਨ ਵਾਲੀ ਭਾਰਤੀ ਫੌਜ ਦੀ ਮਦਦ ਕਰਨ ਵਾਲੀ ਟੀਮ ਦੇ ਮੈਂਬਰ ਵਜੋਂ ਸਤਪਾਲ ਨੇ ਨਾਰਦਨ ਲਾਈਟ ਇਨਫੈਂਟਰੀ ਦੇ ਕੈਪਟਨ ਕਰਨਲ ਸ਼ੇਰ ਖਾਂ ਅਤੇ ਤਿੰਨ ਹੋਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਤੋਂ ਬਾਅਦ ਸ਼ੇਰ ਖਾਂ ਨੂੰ ਪਾਕਿਸਤਾਨ ਦਾ ਸਭ ਤੋਂ ਵੱਡਾ ਬਹਾਦਰੀ ਪੁਰਸਕਾਰ ਨਿਸ਼ਾਨ-ਏ-ਹੈਦਰ ਨਾਲ ਸਨਮਾਨਿਆ ਗਿਆ ਅਤੇ ਇਹ ਪੁਰਸਕਾਰ ਭਾਰਤੀ ਬਿ੍ਰਗੇਡ ਕਮਾਂਡਰ ਦੀ ਸਿਫ਼ਾਰਸ਼ ’ਤੇ ਦਿੱਤਾ ਗਿਆ ਸੀ ਜਿਸ ਨੇ ਬਰਫੀਲੀ ਚੋਟੀਆਂ ’ਤੇ ਉਸ ਵੱਲੋਂ ਦਿਖਾਈ ਬਹਾਦਰੀ ਦੀ ਪ੍ਰੋੜਤਾ ਕੀਤੀ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans