ਅਮਰੀਕਾ ਦੇ ਕੈਲੀਫੋਰਨੀਆ ‘ਚ ਇੱਕ ਫੂਡ ਫੈਸਟੀਵਲ ਮਨਾ ਰਹੇ ਲੋਕਾਂ ਤੇ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜਖ਼ਮੀ ਹਨ। ਮਿਲੀ ਜਾਣਕਾਰੀ ਮੁਤਾਬਕ 3 ਦਿਨਾਂ ਤਕ ਚੱਲਣ ਵਾਲੇ ਇਸ ਫੈਸਟੀਵਲ ਦੇ ਆਖਰੀ ਦਿਨ ਐਤਵਾਰ ਨੂੰ ਹਮਲਾ ਹੋਇਆ। ਸੂਤਰਾਂ ਮੁਤਾਬਕ ਸ਼ਾਮ 6 ਕੁ ਵਜੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆਈਆਂ ਤੇ ਚੀਕਾਂ ਮਾਰਦੇ ਹੋਏ ਲੋਕ ਇੱਧਰ-ਉੱਧਰ ਭੱਜਣ ਲੱਗ ਗਏ। ਗਿਲੋਰੀ ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲਾਂ ‘ਚ ਭਰਤੀ ਕਰਵਾਇਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਪੁਲਿਸ ਨੇ ਇਕ ਸ਼ੱਕੀ ਨੂੰ ਮਾਰ ਦਿੱਤਾ ਹੈ ਪਰ ਅਜੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ।