Menu

ਪਾਕਿਸਤਾਨ ਪਹੁੰਚੇ ਸਿੱਖ ਜਥੇ ਦਾ ਭਰਵਾਂ ਸਵਾਗਤ

1 ਅਗਸਤ 2019 ਨੂੰ ਪਾਕਿ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ‘ਪਾਕਿ ਧਰਤੀ’ ‘ਤੇ ਪਹੁੰਚ ਗਿਆ ਹੈ। ਪਾਕਿਸਤਾਨ ਗਏ ਸਿੱਖ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਅਟਾਰੀ-ਵਾਹਗਾ ਸਰਹੱਦ ‘ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ ਅਤੇ ਹੋਰ ਵੱਖ-ਵੱਖ ਪ੍ਰਬੰਧਕਾਂ ਵਲੋਂ ਸਵਾਗਤ ਕੀਤਾ ਗਿਆ।ਕੌਮਾਂਤਰੀ ਨਗਰ ਕੀਰਤਨ ਦੇ ਸਬੰਧ ‘ਚ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ, ਜਿਸ ਦੇ 1 ਅਗਸਤ ਨੂੰ ਭੋਗ ਪਾਏ ਜਾਣਗੇ। ਜਿਸ ਉਪਰੰਤ ਕੌਮਾਂਤਰੀ ਨਗਰ ਕੀਰਤਨ ਸਜਾਇਆ ਜਾਵੇਗਾ।

Listen Live

Subscription Radio Punjab Today

Our Facebook

Social Counter

  • 13452 posts
  • 0 comments
  • 0 fans

Log In