Menu

ਉਨਾਂਵ ਜਬਰ ਜ਼ਨਾਹ ਮਾਮਲਾ : ਭਾਜਪਾ ਨੇ ਦੋਸ਼ੀ ਵਿਧਾਇਕ ਕੁਲਦੀਪ ਸੇਂਗਰ ਨੂੰ ਪਾਰਟੀ ‘ਚੋਂ ਕੀਤਾ ਬਾਹਰ

ਉਨਾਂਵ ਬਲਾਤਕਾਰ ਮਾਮਲੇ ‘ਚ ਮੁਲਜ਼ਮ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਭਾਜਪਾ ਨੇ ਵੀਰਵਾਰ ਨੂੰ ਪਾਰਟੀ ‘ਚੋਂ ਕੱਢ ਦਿੱਤਾ। ਕੁਲਦੀਪ ਉਨਾਵ ਜ਼ਿਲ੍ਹੇ ਤੋਂ ਬਾਂਗਰਮਊ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਫਿਲਹਾਲ ਉਹ ਬਲਾਤਕਾਰ ਮਾਮਲੇ ‘ਚ ਉੱਤਰ ਪ੍ਰਦੇਸ਼ ਦੀ ਸੀਤਾਪੁਰ ਜੇਲ ‘ਚ ਬੰਦ ਹਨ। ਉਧਰ ਐਤਵਾਰ ਨੂੰ ਸੜਕ ਹਾਦਸੇ ‘ਚ ਜ਼ਖ਼ਮੀ ਪੀੜਤਾ ਅਤੇ ਉਸ ਦੇ ਵਕੀਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਹਾਂ ਦਾ ਇਲਾਜ ਲਖਨਊ ਦੇ ਕਿੰਗ ਜੋਰਜ ਹਸਪਤਾਲ ‘ਚ ਚੱਲ ਰਿਹਾ ਹੈ। ਵੀਰਵਾਰ ਨੂੰ ਡਾਕਟਰਾਂ ਨੇ ਦਸਿਆ ਕਿ ਪੀੜਤਾ ਅਤੇ ਵਕੀਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।ਬੀਤੀ 28 ਜੁਲਾਈ ਨੂੰ ਪੀੜਤਾ ਦਾ ਪਰਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ‘ਚ ਪੀੜਤਾ ਦੀ ਮਾਸੀ ਅਤੇ ਚਾਚੀ ਦੀ ਮੌਤ ਹੋ ਗਈ ਸੀ, ਜਦਕਿ ਪੀੜਤਾ ਅਤੇ ਉਸ ਦਾ ਵਕੀਲ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਸੀ। ਪੀੜਤਾ ਲਖਨਊ ਦੇ ਮੈਡੀਕਲ ਕਾਲਜ ‘ਚ ਵੈਂਟੀਲੇਟਰ ‘ਤੇ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰ ਰਹੀਆਂ ਸਨ ਅਤੇ ਮੁਲਜ਼ਮ ਵਿਧਾਇਕ ਨੂੰ ਪਾਰਟੀ ‘ਚੋਂ ਬਾਹਰ ਕਰਨ ਦੀ ਮੰਗ ਕਰ ਰਹੀਆਂ ਸਨ। ਇਸ ਤੋਂ ਪਹਿਲਾਂ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਕਿਹਾ ਸੀ ਕਿ ਵਿਧਾਇਕ ਕੁਲਦੀਪ ਸੇਂਗਰ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਜਦ ਤਕ ਸੀਬੀਆਈ ਦੀ ਜਾਂਚ ਚੱਲ ਰਹੀ ਹੈ, ਵਿਧਾਇਕ ਕੁਲਦੀਪ ਪਾਰਟੀ ‘ਚੋਂ ਬਾਹਰ ਰਹਿਣਗੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans