ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਸੂਬੇ ਦੇ ਰਾਜਪਾਲ ਸਤਿਆਪਾਲ ਮਲਿਕ ਨਾਲ ਮੁਲਾਕਾਤ ਕੀਤੀ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਅਬਦੁੱਲਾ ਨੇ ਕਿਹਾ ਕਿ ਉਹ ਜੰਮੂ-ਕਸ਼ਮੀਰ ਦੀ ਮੌਜੂਦਾ ਸਥਿਤੀ ਦੇ ਬਾਰੇ ‘ਚ ਜਾਣਨਾ ਚਾਹੁੰਦੇ ਸੀ। ਉਨ੍ਹਾਂ ਕਿਹਾ ਕਿ ਜਦੋਂ ਇਸ ਬਾਰੇ ਅਧਿਕਾਰੀਆਂ ਨੂੰ ਪੁੱਛਿਆਂ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਘਾਟੀ ‘ਚ ਕੀ ਹੋ ਰਿਹਾ ਇਸ ਬਾਰੇ ਕਿਸੇ ਨੂੰ ਕੁੱਝ ਨਹੀਂ ਪਤਾ।