ਜੰਮੂ-ਕਸ਼ਮੀਰ ‘ਚੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਨਾਲ ਪਾਕਿਸਤਾਨ ‘ਚ ਵੀ ਹਲਚਲ ਤੇਜ਼ ਹੋ ਗਈ ਹੈ। ਭਾਰਤ ਸਰਕਾਰ ਦੇ ਇਸ ਵੱਡੇ ਫ਼ੈਸਲੇ ਨਾਲ ਬੌਖ਼ਲਾਏ ਪਾਕਿਸਤਾਨ ਨੇ ਸਾਰੇ ਸੰਭਾਵਿਤ ਵਿਕਲਪਾਂ ਦੀ ਵਰਤੋਂ ਕਰਨ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਨੇ ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਖੋਹ ਕੇ ਗ਼ੈਰ-ਕਾਨੂੰਨੀ ਕਦਮ ਚੁੱਕਿਆ ਹੈ। ਪਾਕਿਸਤਾਨ ਨੇ ਕਿਹਾ ਕਿ ਕਸ਼ਮੀਰ ਤੋਂ ਧਾਰਾ 370 ਦੇ ਹਟਣ ਮਗਰੋਂ ਉਹ ਸਾਰੇ ਸੰਭਾਵਿਤ ਵਿਕਲਪਾਂ ਦੀ ਵਰਤੋਂ ਕਰੇਗਾ।