ਭਾਜਪਾ ਦੀ ਦਿੱਗਜ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਤੀ ਸਵਰਾਜ ਕੌਸ਼ਲ, ਧੀ ਬਾਂਸੁਰੀ ਸਵਰਾਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਸੀਨੀਅਰ ਨੇਤਾ ਐੱਲ. ਕੇ. ਅਡਵਾਨੀ ਸਮੇਤ ਭਾਜਪਾ ਅਤੇ ਵਿਰੋਧੀ ਧਿਰਾਂ ਦੇ ਕਈ ਨੇਤਾ ਮੌਜੂਦ ਸਨ।