Menu

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾਣਗੀਆਂ 5ਵੀਂ ਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਲੋਂ ਸਟੇਟ ਕੌਂਸਲ ਆਫ਼ ਐਜੂਕੇਸ਼ਨ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਸਲਾਹ ਨਾਲ ਹਰੇਕ ਅਕਾਦਮਿਕ ਸਾਲ ਦੇ ਅੰਤ ਵਿੱਚ ਪੰਜਵੀਂ ਅਤੇ ਅੱਠਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਪੀ.ਐਸ.ਈ.ਬੀ. ਵਲੋਂ ਨਿਰਧਾਰਤ ਕੀਤੇ ਕਾਰਜਕ੍ਰਮ ਅਨੁਸਾਰ ਲਈਆਂ ਜਾਣਗੀਆਂ। ਇਹ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਆਪਣੀ ਨੀਤੀ ਮੁਤਾਬਕ ਪ੍ਰੀਖਿਆ ਪਾਸ ਕਰਨ ਲਈ ਮਾਪਦੰਡ ਨਿਰਧਾਰਿਤ ਕਰੇਗਾ। ਇਸ ਤੋਂ ਇਲਾਵਾ, ਪ੍ਰੀਖਿਆ ਪਾਸ ਕਰਨ ਵਿਚ ਅਸਫਲ ਰਹਿਣ ਵਾਲੇ ਵਿਦਿਆਰਥੀਆਂ ਦੀ ਦੋ ਮਹੀਨਿਆਂ ਦੇ ਅੰਦਰ-ਅੰਦਰ ਮੁੜ ਪ੍ਰੀਖਿਆ ‘ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਅਧਿਕਾਰ ਐਕਟ, 2009’ ਤਹਿਤ ਲਈ ਜਾਵੇਗੀ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਦਿਆਰਥੀ ਦੇ ਪ੍ਰੀਖਿਆ ਵਿੱਚ ਫੇਲ੍ਹ ਹੋਣ ਅਤੇ ਬੋਰਡ ਵਲੋਂ 2 ਮਹੀਨਿਆਂ ਵਿੱਚ ਲਈ ਜਾਣ ਵਾਲੀ ਪ੍ਰੀਖਿਆ ਤੋਂ ਪਹਿਲਾਂ ਹੀ ਅਜਿਹੇ ਵਿਦਿਆਰਥੀ ਨੂੰ ਅਗਲੀ ਜਮਾਤ ਵਿੱਚ ਆਰਜੀ ਤੌਰ ‘ਤੇ ਦਾਖਲਾ ਦੇ ਦਿੱਤਾ ਜਾਵੇਗਾ ਅਤੇ ਅਜਿਹੇ ਵਿਦਿਆਰਥੀ ਨੂੰ ਸਬੰਧਤ ਸਕੂਲ ਵਲੋਂ ਸਾਰੀਆਂ ਜਰੂਰੀ ਹਦਾਇਤਾਂ ਅਤੇ ਅਕਾਦਮਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਪੀ.ਐਸ.ਈ.ਬੀ. ਵੱਲੋਂ ਬਾਅਦ ਵਿੱਚ ਲਈ ਜਾਣ ਵਾਲੀ ਪ੍ਰੀਖਿਆ ਵਿੱਚ ਵੀ ਅਸਫਲ ਰਹਿੰਦਾ ਹੈ ਤਾਂ ਉਸ ਨੂੰ ਪਿਛਲੀ ਜਮਾਤ ਵਿੱਚ ਹੀ ਰੱਖਿਆ ਜਾਵੇਗਾ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans