ਪਾਕਿਸਤਾਨ ਦੀ ਗੁਜਰਾਂਵਾਲਾ ਅਦਾਲਤ ਨੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਅਤੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਦੋਸ਼ੀ ਕਰਾਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਹਾਫ਼ਿਜ਼ ਸਈਦ ਨੂੰ ਮਨੀ ਲਾਂਡਰਿੰਗ ਅਤੇ ਟੇਰਰ ਫੰਡਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅਦਾਲਤ ਨੇ ਇਸ ਮਾਮਲੇ ਨੂੰ ਪਾਕਿਸਤਾਨ ਦੇ ਗੁਜਰਾਤ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 18 ਜੁਲਾਈ ਨੂੰ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਵਿਭਾਗ ਨੇ ਗੁਜਰਾਂਵਾਲਾ ਜਾਂਦੇ ਸਮੇਂ ਹਾਫ਼ਿਜ਼ ਸਈਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।