ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਬੁੱਧਵਾਰ ਸਵੇਰੇ ਕਾਰ ਬੰਬ ਧਮਾਕਾ ਹੋਇਆ ਹੈ। ਇਸ ਕਾਰ ਬੰਬ ਧਮਾਕੇ ‘ਚ 95 ਤੋਂ ਜ਼ਿਆਦਾ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ। ਇਹ ਧਮਾਕਾ ਇਨ੍ਹਾਂ ਖ਼ਤਰਨਾਕ ਸੀ ਕਿ ਅਸਮਾਨ ਵਿੱਚ ਧੂੰਏ ਦੀ ਚਾਦਰ ਫੈਲ ਗਈ ਅਤੇ ਘਟਨਾ ਸਥਾਨ ਤੋਂ ਕਾਫ਼ੀ ਦੂਰ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ ਹਨ।ਦੱਸਿਆ ਜਾਂਦਾ ਹੈ ਕਿ ਇਹ ਕਾਰ ਬੰਬ ਧਮਾਕਾ ਪੁਲਿਸ ਹੈਡਕੁਆਰਟਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ ਪਰ ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਅੱਤਵਾਦੀ ਸੰਗਠਨ ਨੇ ਨਹੀਂ ਲਈ ਹੈ। ਅਫ਼ਗਾਨਿਸਤਾਨ ਦੇ ਅੰਦਰੂਨੀ ਮੰਤਰਾਲੇ ਨੇ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ।ਇਸ ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।