Menu

ਸੁਖਜਿੰਦਰ ਸਿੰਘ ਰੰਧਾਵਾ ਨੇ ਉਚ ਅਧਿਕਾਰੀਆਂ ਨਾਲ ਜੇਲ੍ਹਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ

ਚੰਡੀਗੜ – ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਜੇਲ੍ਹਾਂ ਦੀ ਸਹੀਂ ਸਮੇਂ ‘ਤੇ ਨਿਗਰਾਨੀ ਲਈ ਨਵੀਂ ਤਕਨੀਕਾਂ ਨੂੰ ਅਪਣਾਉਂਦਿਆਂ ਸੈਂਸਰ ਤੇ ਅਲਾਰਮਿੰਗ ਸਿਸਟਮ ਦੇ ਨਾਲ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਅੱਪਗ੍ਰੇਡ ਕੀਤਾ ਜਾਵੇ। ਇਹ ਗੱਲ ਉਨਾਂ ਅੱਜ ਇਥੇ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।
ਸ. ਰੰਧਾਵਾ ਨੇ ਕਿਹਾ ਕਿ ਜੇਲ੍ਹਾਂ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਨਵੀਆਂ ਤਕਨੀਕਾਂ ਨੂੰ ਅਪਣਾਇਆ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਵਾਪਰਨ ਤੋਂ ਬਚਿਆ ਜਾ ਸਕੇ। ਮੀਟਿੰਗ ਦੌਰਾਨ ਜੇਲ ਵਿਭਾਗ ਵੱਲੋਂ ਉਤਰ ਪ੍ਰਦੇਸ਼ ਦੀਆਂ 70 ਜੇਲ੍ਹਾਂ ਦੀ ਸੁਰੱਖਿਆ ਲਈ ਇਕ ਪ੍ਰਾਈਵੇਟ ਫਰਮ ਵੱਲੋਂ ਅਪਣਾਈ ਗਈ ਵਿਧੀ ਦੀ ਪੇਸ਼ਕਾਰੀ ਵੀ ਜੇਲ ਮੰਤਰੀ ਨੂੰ ਦਿਖਾਈ ਗਈ। ਇਸ ਵਿੱਚ ਦਿਖਾਇਆ ਗਿਆ ਕਿ ਜੇਲ੍ਹਾਂ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਗਲਤ ਅਨਸਰਾਂ ਵੱਲੋਂ ਕਿਸੇ ਵੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਕੀਤੀ ਜਾਂਦੀ ਤਿਆਰੀ ਉਪਰ ਨਜ਼ਰ ਰੱਖਦਿਆਂ ਜੇਲ ਵਿਭਾਗ ਪਹਿਲਾਂ ਹੀ ਚੌਕਸ ਹੋ ਸਕਦਾ ਹੈ। ਇਨਫਰਾਰੈਡ ਰੇਡੀਏਸ਼ਨ ਦੇ ਆਧਾਰ ‘ਤੇ ਬਣੇ ਇਸ ਸਿਸਟਮ ਰਾਹੀਂ ਕੈਦੀਆਂ ਦੀਆਂ ਫਿਜ਼ੀਕਲ ਗਤੀਵਿਧੀਆਂ ਰਾਹੀਂ ਪਹਿਲਾ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਉਹ ਕੋਈ ਹਿੰਸਕ ਕਾਰਵਾਈ ਕਰਨ ਜਾ ਰਹੇ ਹਨ ਜੋ ਕਿ ਚੌਕਸੀ ਦੇ ਲਿਹਾਜ਼ ਨਾਲ ਬਹੁਤ ਵਧੀਆ ਤਕਨੀਕ ਹੈ।
ਸ. ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਲ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਆਪਸੀ ਬਿਹਤਰ ਤਾਲਮੇਲ ਨਾਲ ਜੇਲ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜੇਲ੍ਹਾਂ ਵਿੱਚ ਮੁਲਾਕਾਤ ਵਾਲੀ ਥਾਂ ਦੀ ਸੁਰੱਖਿਆ ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ ਜਦੋਂ ਕਿ ਅੰਦਰੂਨੀ ਬੈਰਕਾਂ ਅਤੇ ਜੇਲ੍ਹਾਂ ਦੀ ਅੰਦਰੂਨੀ ਦੀਵਾਰਾਂ ‘ਤੇ ਸੁਰੱਖਿਆ ਜੇ• ਵਿਭਾਗ ਪ੍ਰਸ਼ਾਸਨ ਵੱਲੋਂ ਰੱਖੀ ਜਾਵੇਗੀ। ਸ. ਰੰਧਾਵਾ ਨੇ ਇਹ ਵੀ ਕਿਹਾ ਕਿ ਜੇਲ੍ਹਾਂ ਨੂੰ ਸਾਫ ਸੁਥਰਾ ਰੱਖਣ ਦੇ ਨਾਲ ਹਰਿਆ ਭਰਿਆ ਵੀ ਬਣਾਇਆ ਜਾਵੇ। ਜੇਲ੍ਹਾਂ ਅੰਦਰ ਫਲਦਾਰ ਬੂਟੇ ਲਾਏ ਜਾਣ ਅਤੇ ਇਨਾਂ ਦੀ ਸਾਂਭ ਸੰਭਾਲ ਵੀ ਕੈਦੀਆਂ ਵੱਲੋਂ ਕੀਤੀ ਜਾਵੇ।
ਮੀਟਿੰਗ ਵਿੱਚ ਜੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਏ.ਡੀ.ਜੀ.ਪੀ. ਸ੍ਰੀ ਕੁਲਦੀਪ ਸਿੰਘ ਤੇ ਆਈ.ਜੀ. ਸ੍ਰੀ ਆਰ.ਕੇ.ਅਰੋੜਾ ਅਤੇ ਇੰਟੈਲੀਜੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਡਾ.ਮਨਮੋਹਨ ਵੀ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans