ਪੱਤਰਕਾਰ ਛਤਰਪਤੀ ਹੱਤਿਆ ਤੇ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਲਈ ਇੱਕ ਬਾਰ ਫਿਰ ਪੈਰੋਲ ਦੀ ਅਰਜ਼ੀ ਖਾਰਜ ਹੋ ਗਈ ਹੈ। ਇਹ ਫੈਸਲਾ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰੀਡੈਂਟ ਨੇ ਲਿਆ ਹੈ। ਰਾਮ ਰਹੀਮ ਦੀ ਪਤਨੀ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਪੈਰੋਲ ਦੀ ਅਰਜ਼ੀ ਲਾਈ ਸੀ। ਹਾਈਕੋਰਟ ਨੇ ਸੁਨਾਰੀਆ ਜੇਲ੍ਹ ਦੇ ਸੁਪਰੀਡੈਂਟ ਤੋਂ ਜਵਾਬ ਮੰਗਿਆ ਸੀ।
ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੀ ਪਤਨੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਰਾਮ ਰਹੀਮ ਦੀ ਮਾਂ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਉਸ ਦਾ ਬੇਟਾ ਉਸ ਦੇ ਕੋਲ ਨਹੀਂ ਹੋਵੇਗਾ ਉਹ ਇਲਾਜ ਨਹੀਂ ਕਰਾਏਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰੋਹਤਕ ਦੀ ਸੁਨਾਰਿਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੇ ਪੈਰੋਲ ਦੇ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਬਾਅਦ ਵਿੱਚ ਖ਼ੁਦ ਹੀ ਵਾਪਸ ਲੈ ਲਈ ਸੀ।